AMRITSAR: ਜੇਲ੍ਹ 'ਚ ਹੋਏ ਝਗੜੇ ਦੇ ਕਾਰਨ ਨੌਜਵਾਨ ਦੇ ਘਰ ਦੇ ਬਾਹਰ ਕੀਤੀ ਹਵਾਈ ਫਾਇਰਿੰਗ, ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ

ਅਸ਼ੋਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਦੀ ਉਸ ਦੇ ਲੜਕੇ ਨਾਲ ਲੜਾਈ ਹੋਈ ਸੀ, ਜਿਸ ਦਾ ਬਦਲਾ ਲੈਣ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

Share:

ਅੰਮ੍ਰਿਤਸਰ 'ਚ ਅਚਾਨਕ ਹੋਈ ਹਵਾਈ ਫਾਇਰਿੰਗ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਹ ਗੋਲੀਬਾਰੀ ਗੇਟ ਹਕੀਮਾ ਥਾਣਾ ਖੇਤਰ ਅਧੀਨ ਪੈਂਦੇ ਭੂਤਨਪੁਰਾ ਵਿੱਚ ਇੱਕ ਘਰ ਦੇ ਬਾਹਰ ਕੀਤੀ ਗਈ। ਇਸ ਨਾਲ ਪਰਿਵਾਰ ਵਿੱਚ ਦਹਿਸ਼ਤ ਫੈਲ ਗਈ। 

ਹਵਾ ਵਿੱਚ ਚਲਾੀਆਂ ਗੋਲੀਆਂ 

ਇਸ ਘਟਨਾ ਸਬੰਧੀ ਪੀੜਤ ਪਰਿਵਾਰ ਦੇ ਅਸ਼ੋਕ ਕੁਮਾਰ ਅਤੇ ਉਸ ਦੀ ਪਤਨੀ ਨੇ ਦੱਸਿਆ ਕਿ ਉਹ ਆਪਣੇ ਘਰ ਦੀ ਛੱਤ 'ਤੇ ਖੜ੍ਹੇ ਸਨ। ਉਦੋਂ ਕੁਝ ਅਣਪਛਾਤੇ ਵਿਅਕਤੀ ਕਾਰ ਵਿੱਚ ਆਏ ਅਤੇ ਉਨ੍ਹਾਂ ਦੇ ਘਰ ਵੱਲ ਇਸ਼ਾਰਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਇਸ ਬਾਰੇ ਉਸ ਤੋਂ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗੱਡੀ ਨੂੰ ਕੁਝ ਦੂਰੀ ਤੱਕ ਲੈ ਗਏ ਅਤੇ ਹਵਾ ਵਿੱਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਅਸ਼ੋਕ ਕੁਮਾਰ ਦੇ ਲੜਕੇ ਸਾਹਿਲ ਦੀ ਜੇਲ੍ਹ ਵਿੱਚ ਕਿਸੇ ਨਾਲ ਹੋਈ ਸੀ ਲੜਾਈ 

ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸਾਹਿਲ ਪਹਿਲਾਂ ਜੇਲ੍ਹ ਵਿੱਚ ਸੀ, ਹੁਣ ਜ਼ਮਾਨਤ ’ਤੇ ਰਿਹਾਅ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਹਿਲ ਨੂੰ ਪਹਿਲਾਂ ਹੀ ਘਰੋਂ ਕੱਢ ਦਿੱਤਾ ਗਿਆ ਹੈ। ਸਾਹਿਲ ਦੀ ਜੇਲ੍ਹ ਵਿੱਚ ਕਿਸੇ ਨਾਲ ਲੜਾਈ ਹੋ ਗਈ ਸੀ। ਕੁਝ ਅਣਪਛਾਤੇ ਨੌਜਵਾਨ ਉਸ ਦੀ ਤਲਾਸ਼ ਵਿੱਚ ਘਰ ਦੇ ਬਾਹਰ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ ਪੀੜਤ ਪਰਿਵਾਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ

Tags :