ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ - ਚਿੱਟੇ ਦੇ 2 ਵੱਡੇ ਤਸਕਰ ਫੜੇ

ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਵੱਡੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਮੋਲਕ ਸਿੰਘ ਅਤੇ ਮਹਾਂਬੀਰ ਸਿੰਘ ਉਰਫ਼ ਗੋਲਡੀ ਨੂੰ ਗ੍ਰਿਫ਼ਤਾਰ ਕੀਤਾ ਹੈ।

Courtesy: ਅੰਮ੍ਰਿਤਸਰ ਪੁਲਿਸ ਨੇ ਨਸ਼ੀਲਾ ਪਦਾਰਥ, ਡਰੱਗ ਮਨੀ ਤੇ ਹਥਿਆਰ ਬਰਾਮਦ ਕੀਤੇ

Share:

 

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ 2 ਤਸਕਰਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਲ ਕੀਤੀ। ਇਹਨਾਂ ਕੋਲੋਂ ਜਿੱਥੇ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਤੇ ਉਥੇ ਹੀ ਨਸ਼ਾ ਤਸਕਰੀ ਤੋਂ ਕਮਾਏ ਲੱਖਾਂ ਰੁਪਏ ਵੀ ਮਿਲੇ। ਇਸਦੇ ਨਾਲ ਹੀ ਪੁਲਿਸ ਨੂੰ ਉਮੀਦ ਹੈ ਕਿ ਇਹਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਸਰਗਰਮ ਹੋਰਨਾਂ ਤਸਕਰਾਂ ਬਾਰੇ ਵੀ ਅਹਿਮ ਸੁਰਾਗ ਮਿਲਣਗੇ। 

ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ 

ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਵੱਡੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਮੋਲਕ ਸਿੰਘ ਅਤੇ ਮਹਾਂਬੀਰ ਸਿੰਘ ਉਰਫ਼ ਗੋਲਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ, ਸੱਤ ਮੁਲਜ਼ਮਾਂ ਨੂੰ ਪਹਿਲਾਂ 3 ਕਿਲੋਗ੍ਰਾਮ ਹੈਰੋਇਨ, 5 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਮਨੀ ਅਤੇ ਅਪਰਾਧ ਵਿਚ ਵਰਤੇ ਗਏ ਵਾਹਨਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਿਓ-ਪੁੱਤ ਚਲਾ ਰਹੇ ਸੀ ਰੈਕੇਟ 

ਅਮੋਲਕ ਸਿੰਘ ਆਪਣੇ ਪੁੱਤਰ ਨਾਲ ਇਕ ਡਰੱਗ ਕਾਰਟੈਲ ਚਲਾ ਰਿਹਾ ਸੀ। ਉਹ 2019 ਤੋਂ ਜੇਲ੍ਹ ਤੋਂ ਬਾਹਰ ਸੀ ਪਰ ਸਾਲਾਂ ਤੋਂ ਸਰਗਰਮ ਅਤੇ ਫਰਾਰ ਰਿਹਾ। ਪੰਜਾਬ ਭਰ ਵਿੱਚ ਉਸਦੇ ਖਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਕੋਲ ਇਕ ਜਾਅਲੀ ਹਥਿਆਰ ਲਾਇਸੈਂਸ ਸੀ। ਮੁਲਜ਼ਮਾਂ ਕੋਲੋਂ 1 ਪਿਸਤੌਲ,2 ਮੈਗਜ਼ੀਨ, 15 ਜ਼ਿੰਦਾ ਕਾਰਤੂਸ, ਇੱਕ ਰਾਈਫਲ, 5 ਜ਼ਿੰਦਾ ਕਾਰਤੂਸ ਅਤੇ 1 ਲੱਖ ਡਰੱਗ ਮਨੀ ਬਰਾਮਦ ਹੋਏ।

ਇਹ ਵੀ ਪੜ੍ਹੋ