ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ ਇੱਕ ਅੰਤਰਰਾਜੀ ਤਸਕਰ ਕਾਬੂ

ਪੁਲੀਸ ਟੀਮ ਨੇ ਮੁਲਜ਼ਮਾਂ ਕੋਲੋਂ ਦੱਸ 32 ਬੋਰ ਦਾ ਪਿਸਤੌਲ, ਇੱਕ ਬੈਕਪੈਕ ਅਤੇ ਪਲੈਟੀਨਾ ਸਾਈਕਲ ਪੀ.ਬੀ.46-ਯੂ-2249 ਵੀ ਬਰਾਮਦ ਕੀਤਾ ਹੈ।

Share:

ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਹਿਣ 'ਤੇ ਕੰਮ ਕਰਦਾ ਸੀ। ਇੰਨਾ ਹੀ ਨਹੀਂ ਅੰਮ੍ਰਿਤਸਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 10 ਪਿਸਤੌਲ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਮੁਲਜ਼ਮਾਂ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

ਪੁਲਿਸ ਨੂੰ ਮਿਲੀ ਸੀ ਸੂਚਨਾ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸੀ ਵਾਸੀ ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੂੰ ਮੱਧ ਪ੍ਰਦੇਸ਼ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏਡੀਸੀਪੀ ਸਿਟੀ 3 ਅਭਿਮਨਿਊ ਰਾਣਾ ਦੀ ਅਗਵਾਈ ਵਿੱਚ ਥਾਣਾ ਮਕਬੂਲਪੁਰਾ ਦੀ ਪੁਲਿਸ ਟੀਮ ਨੇ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ।

ਪੁੱਛਗਿੱਛ ਦੌਰਾਨ ਕਈ ਖੁਲਾਸੇ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ। ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਹਵਾਲਾ ਰਾਹੀਂ ਪੈਸੇ ਲੈ ਰਹੇ ਸਨ। ਇੰਨਾ ਹੀ ਨਹੀਂ ਇਹ ਗੈਂਗ ਆਉਣ ਵਾਲੇ ਸਮੇਂ 'ਚ ਟਾਰਗੇਟ ਕਿਲਿੰਗ ਲਈ ਵੀ ਤਿਆਰ ਸੀ।

ਪਹਿਲਾਂ ਵੀ ਹਨ ਕੇਸ ਦਰਜ

ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਮੁਲਜ਼ਮ ਜੱਸੀ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25 (8) 54/59 ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ ਮੁਲਜ਼ਮ ਖ਼ਿਲਾਫ਼ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ 3 ਕੇਸ ਦਰਜ ਹਨ।

ਇਹ ਵੀ ਪੜ੍ਹੋ