Amritsar: ਪੁਲਿਸ ਹੱਥ ਲੱਗੀ ਵੱਡੀ ਸਫਲਤਾ, 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 42 ਕਰੋੜ ਦੀ ਹੈਰੋਇਨ ਬਰਾਮਦ

ਮੁਲਜ਼ਮ ਲਖਬੀਰ ਸਿੰਘ ਪਿਛਲੇ ਇੱਕ ਸਾਲ ਤੋਂ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਉਹ ਬਠਿੰਡਾ ਦਾ ਰਹਿਣ ਵਾਲਾ ਹੈ ਅਤੇ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਦਾ ਸੀ।

Share:

Punjab News: ਪੰਜਾਬ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ਼ ਨੇ 42 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਡੀਐਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਮੁਲਜ਼ਮ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸਪਲਾਈ ਕਰਦੇ ਹਨ ਅਤੇ ਹੁਣ ਤੱਕ 7 ਤੋਂ 8 ਵਾਰ ਹੈਰੋਇਨ ਦੀ ਖੇਪ ਪਹੁੰਚਾ ਚੁੱਕੇ ਹਨ।

ਦੋ-ਤਿੰਨ ਸਾਲਾਂ ਤੋਂ ਕਰ ਰਹੇ ਸਨ ਹੈਰੋਇਨ ਸਪਲਾਈ ਕਰਨ ਦਾ ਧੰਦਾ

ਸੂਚਨਾ ਦੇ ਆਧਾਰ ’ਤੇ ਥਾਣਾ ਅਜਨਾਲਾ ਦੀ ਪੁਲਿਸ ਅਤੇ ਸੀਆਈਏ ਸਟਾਫ਼ ਵੱਲੋਂ ਪਿੰਡ ਕੋਟਲੀ ਅੰਬ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਜਿੱਥੇ ਨਾਕਾਬੰਦੀ ਦੌਰਾਨ ਹੀ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਫੜੇ ਗਏ ਤਿੰਨ ਮੁਲਜ਼ਮਾਂ ਵਿੱਚ ਮਨਦੀਪ ਸਿੰਘ ਵਾਸੀ ਚੌਗਾਵਾਂ, ਹਰਦੇਵ ਸਿੰਘ ਵਾਸੀ ਚੌਗਾਵਾਂ ਅਤੇ ਲਖਬੀਰ ਸਿੰਘ ਉਰਫ਼ ਲੱਖਾ ਵਾਸੀ ਗੁਰੂ ਕਾ ਕੋਠੇ ਥਾਣਾ ਦਿਆਲਪੁਰ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ ਜੋ ਪਿਛਲੇ ਦੋ-ਤਿੰਨ ਸਾਲਾਂ ਤੋਂ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰ ਰਹੇ ਹਨ।

ਮੁਲਜ਼ਮਾਂ ਕੋਲੋ ਪੁੱਛਗਿੱਛ ਜਾਰੀ

ਮੁਲਜ਼ਮਾਂ ਕੋਲੋਂ ਬੁਲਟ ਮੋਟਰਸਾਈਕਲ ਅਤੇ 170,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨੂੰ ਤੋੜਿਆ ਜਾ ਸਕੇ। ਮੁਲਜ਼ਮਾਂ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ