Amrud Bagh Scam: ਹੁਣ ਸ਼ਿਕਾਇਤਕਰਤਾ ਸਤਨਾਮ ਦਾਊਂ ਨੇ ਮੁੱਖ ਮੰਤਰੀ ਅਤੇ ਵਿਜੀਲੈਂਸ ਦੇ ਡਾਇਰੈਕਟਰ ਨੂੰ ਲਿਖਿਆ ਪੱਤਰ, ਪੜੋ ਪੂਰੀ ਖਬਰ

ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਫੀ ਮੁਸ਼ੱਕਤ ਦੇ ਨਾਲ ਇਸ ਸਬੰਧੀ ਸਬੂਤ ਇਕੱਠੇ ਕੀਤੇ ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਸ ਘਪਲੇ 'ਤੇ ਕਾਰਵਾਈ ਹੋ ਰਹੀ ਹੈ।

Share:

Punjab News: ਪੰਜਾਬ ਦੇ ਮੁਹਾਲੀ ਵਿੱਚ ਹੋਏ ਅਮਰੂਦ ਬਾਗ ਘੁਟਾਲੇ ਦੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਹੁਣ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਅਗੇਂਸਟ ਕਰੱਪਸ਼ਨ ਆਰਗੇਨਾਈਜ਼ੇਸ਼ਨ ਦੇ ਮੁਖੀ ਸਤਨਾਮ ਸਿੰਘ ਦਾਊਂ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਪੰਜਾਬ ਅਤੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ ਅਤੇ ਨਾਲ ਹੀ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ।

ਸਤਨਾਮ ਦਾਊਂ  ਨੇ ਕਿਹਾ ਉਨ੍ਹਾਂ ਨੂੰ ਚੁੱਪ ਕਰਵਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਫੀ ਮੁਸ਼ੱਕਤ ਦੇ ਨਾਲ ਇਸ ਸਬੰਧੀ ਸਬੂਤ ਇਕੱਠੇ ਕੀਤੇ ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਸ ਘਪਲੇ 'ਤੇ ਕਾਰਵਾਈ ਹੋ ਰਹੀ ਹੈ। ਅਦਾਲਤ ਦੇ ਹੁਕਮਾਂ 'ਤੇ ਕਈ ਮੁਲਜ਼ਮਾਂ ਨੇ ਪੰਜਾਬ ਸਰਕਾਰ ਦੇ ਖਾਤੇ 'ਚ ਵੀ ਕਰੋੜਾਂ ਰੁਪਏ ਜਮ੍ਹਾ ਕਰਵਾਏ ਹਨ। ਜਦਕਿ ਕੁਝ ਲੋਕਾਂ ਦੀ ਤਰਫੋਂ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਘੁਟਾਲੇ ਵਿੱਚ ਕਈ ਸੀਨੀਅਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਗਲਤ ਮੁਆਵਜ਼ਾ ਮਿਲਿਆ ਸੀ। ਹੁਣ ਇਸ ਚ ਮਾਮਲੇ ਨੂੰ ਕਮਜ਼ੋਰ ਕਰਕੇ ਉਨ੍ਹਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਈਡੀ 2 ਆਈਏਐਸ ਅਧਿਕਾਰੀਆਂ ਸਮੇਤ 22 ਥਾਵਾਂ ਤੇ ਕੀਤੀ ਸੀ ਛਾਪੇਮਾਰੀ

ਦੱਸ ਦਈਏ ਕਿ ਇਸ ਮਾਮਾਲੇ ਵਿੱ ਵਿਜੀਲੈਂਸ ਬਿਊਰੋ ਤੋਂ ਇਲਾਵਾ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਈਡੀ ਨੇ ਛੇ ਦਿਨ ਪਹਿਲਾਂ ਸੂਬੇ ਦੇ ਦੋ ਆਈਏਐਸ ਅਧਿਕਾਰੀਆਂ ਸਮੇਤ 22 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ।। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ, ਮੋਬਾਈਲ ਫ਼ੋਨ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ਦੇ ਜ਼ਿਆਦਾਤਰ ਦੋਸ਼ੀ ਅਜੇ ਵੀ ਜ਼ਮਾਨਤ 'ਤੇ ਬਾਹਰ ਹਨ। ਜਦੋਂ ਕਿ ਈਡੀ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ

Tags :