ਅੰਮ੍ਰਿਤਸਰ ‘ਚ ਗੁੱਸੇ ਵਿੱਚ ਆਏ ਪੁੱਤ ਨੇ ਕੀਤਾ ਮਾਂ-ਪਿਓ ਦਾ ਕਤਲ,ਜਾਗੋ ਤੇ ਜਾਣ ਤੋਂ ਕੀਤਾ ਸੀ ਮਨਾ

ਪੰਜਾਬ ਦੇ ਅੰਮ੍ਰਿਤਸਰ ‘ਚ ਦੋਹਰੇ ਕਤਲ ਕੇਸ ਦਾ ਖਬਰ ਸਾਹਮਣੇ ਆਈ ਹੈ। ਘਟਨਾ ਅੰਮ੍ਰਿਤਸਰ ਦੇ ਮਜੀਠਾ ‘ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ,ਜਿੱਥੇ ਇੱਕ ਕਲਯੁੱਗੀ ਪੁੱਤ ਨੇ ਆਪਣੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ […]

Share:

ਪੰਜਾਬ ਦੇ ਅੰਮ੍ਰਿਤਸਰ ‘ਚ ਦੋਹਰੇ ਕਤਲ ਕੇਸ ਦਾ ਖਬਰ ਸਾਹਮਣੇ ਆਈ ਹੈ। ਘਟਨਾ ਅੰਮ੍ਰਿਤਸਰ ਦੇ ਮਜੀਠਾ ‘ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ,ਜਿੱਥੇ ਇੱਕ ਕਲਯੁੱਗੀ ਪੁੱਤ ਨੇ ਆਪਣੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ।

ਸ਼ਰਾਬ ਪੀ ਕੇ ਘਰ ਆਇਆ ਸੀ ਪੁੱਤ

ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਵਿੱਚ ਹੀ ਇੱਕ ਨੌਜਵਾਨ ਦੇ ਵਿਆਹ ਦਾ ਸਮਾਗਮ ਚੱਲ ਰਿਹਾ ਸੀ। ਦੇਰ ਰਾਤ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਇਹ ਦੇਖ ਕੇ ਉਸਦੇ ਮਾਪੇ ਗੁੱਸੇ ‘ਚ ਆ ਗਏ। ਉਹ ਫਿਰ ਜਾਗੋ ਤੇ ਜਾਣ ਦੀ ਜ਼ਿੱਦ ਕਰਨ ਲੱਗਾ। ਪਰ ਉਸਦੇ ਮਾਪਿਆਂ ਨੇ ਉਸਨੂੰ ਜਾਣ ਤੋਂ ਰੋਕ ਦਿੱਤਾ। ਗੁੱਸੇ ‘ਚ ਆਏ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੇ ਮਾਤਾ-ਪਿਤਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।