love marriage ਤੋਂ ਨਾਰਾਜ਼ ਲੜਕੀ ਦੇ ਪਰਿਜਨਾਂ ਨੇ ਲੜਕੇ ਦੀ ਮਾਂ ਨੂੰ ਅੱਧ ਨੰਗਾ ਕਰ ਭਜਾਇਆ, ਬਣਾਈ VIDEO

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share:

Punjab News: ਤਰਨਤਾਰਨ 'ਚ ਲਵ ਮੈਰਿਜ ਤੋਂ ਨਾਰਾਜ਼ ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ। ਇਸ ਤੋਂ ਬਾਅਦ ਉਹ ਸੜਕਾਂ 'ਤੇ ਉਸਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਲੜਕੇ ਦੀ 55 ਸਾਲਾ ਮਾਂ ਆਪਣੇ ਸਰੀਰ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਮੁਲਜ਼ਮ ਉਨ੍ਹਾਂ ਨੂੰ ਖੋਹ ਲੈਂਦੇ। ਅਰਧ-ਨਗਨ ਅਵਸਥਾ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਉਹ ਦੁਕਾਨਾਂ ਵਿੱਚ ਵੀ ਲੁਕਦੀ ਰਹੀ। ਮੁਲਜ਼ਮਾਂ ਨੇ ਉਸਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਇਸ ਤੋਂ ਪਹਿਲਾਂ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਸੀ। ਹਾਲਾਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਵਲਟੋਹਾ ਪੁਲਿਸ ਨੇ 3 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬੇਟੇ ਨੇ ਕੀਤੀ ਕੋਰਟ ਮੈਰਿਜ, ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ

ਵਲਟੋਹਾ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਔਰਤ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਇੱਕ ਮਹੀਨਾ ਪਹਿਲਾਂ ਗੁਆਂਢ ਵਿੱਚ ਰਹਿਣ ਵਾਲੀ ਇੱਕ ਲੜਕੀ ਨਾਲ ਕੋਰਟ ਮੈਰਿਜ ਕਰਵਾਈ ਸੀ। ਉਹ 24 ਫਰਵਰੀ ਨੂੰ ਘਰੋਂ ਨਿਕਲਿਆ ਅਤੇ 9 ਮਾਰਚ ਨੂੰ ਕੋਰਟ ਮੈਰਿਜ ਕਰਵਾ ਲਈ। ਇਸੇ ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ, ਲੜਕੀ ਦੇ ਭਰਾ ਅਤੇ ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਬਾਹਰ ਆਈ ਤਾਂ ਉਨ੍ਹਾਂ ਨੇ ਉਸਦੇ ਕੱਪੜੇ ਪਾੜ ਦਿੱਤੇ। ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਲੜਕੀ ਦੇ ਭਰਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਕੁੱਟਿਆ। ਇਸ ਤੋਂ ਬਾਅਦ ਉਸ ਦੇ ਕੱਪੜੇ ਪਾੜ ਦਿੱਤੇ ਗਏ। ਲੜਕੀ ਦੀ ਮਾਂ ਨੇ ਵੀ ਉਸਦੇ ਹੇਠਲੇ ਕੱਪੜੇ ਪਾੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਵਿਚੋਂ ਇਕ ਨੇ ਉਸ ਦੀ ਵੀਡੀਓ ਬਣਾ ਲਈ।

ਦੁਕਾਨਦਾਰ ਦੇ ਵਿਰੋਧ ਤੋਂ ਬਾਅਦ ਵੀਡੀਓ ਬਣਾਉਣੀ ਬੰਦ ਕੀਤੀ

ਉਹ ਉਨ੍ਹਾਂ ਤੋਂ ਬਚਣ ਲਈ ਦੁਕਾਨਾਂ ਵਿੱਚ ਲੁਕ ਗਈ ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਇਸ ਦੀ ਵੀਡੀਓ ਬਣਾਉਂਦੇ ਰਹੇ। ਇਸ ਤੋਂ ਬਾਅਦ ਜਦੋਂ ਉਹ ਇਕ ਦੁਕਾਨ 'ਚ ਦਾਖਲ ਹੋਈ ਤਾਂ ਦੁਕਾਨਦਾਰ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਸ ਨੇ ਵੀਡੀਓ ਬਣਾਉਣੀ ਬੰਦ ਕਰ ਦਿੱਤੀ।

ਪੁਲਿਸ ਤੇ ਲਾਏ ਆਰੋਪ

ਔਰਤ ਨੇ ਦੱਸਿਆ ਕਿ ਉਹ 31 ਮਾਰਚ ਦੀ ਰਾਤ ਨੂੰ ਪੁਲਿਸ ਕੋਲ ਗਈ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਰਿਪੋਰਟ ਦਰਜ ਕਰ ਲਈ ਪਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਦੋਂ ਉਹ ਘਰ ਪਰਤੀ ਤਾਂ ਮੁਲਜ਼ ਅਜੇ ਘਰ ਹੀ ਸਨ। ਪਹਿਲੀ ਅਪ੍ਰੈਲ ਨੂੰ ਪੁਲਿਸ ਨੂੰ ਦੱਸਿਆ ਗਿਆ ਕਿ ਮੁਲਜ਼ਮ ਘਰ ਵਿੱਚ ਹਨ ਉਨ੍ਹਾਂ ਨੂੰ ਫੜ ਲਿਆ ਜਾਵੇ ਪਰ ਪੁਲਿਸ ਨਹੀਂ ਆਈ। ਇੰਨਾ ਹੀ ਨਹੀਂ ਪੁਲਿਸ ਨੇ 4 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ।

ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ ’ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ਼ ਮਾਨੀ ਸਮੇਤ 2 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ

Tags :