ਕਿਸਾਨ ਜਥੇਬੰਦੀਆਂ ਦਾ ਐਲਾਨ, ਦਿੱਲੀ ਦੀ ਤਰਜ਼ 'ਤੇ ਚੰਡੀਗੜ੍ਹ 'ਚ ਵੀ ਹੋਵੇਗਾ ਪੱਕਾ ਧਰਨਾ

ਜਥੇਬੰਦੀਆਂ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਵਿਖੇ ਧਰਨਾ ਦਿੱਲੀ ਧਰਨੇ ਦੀ ਤਰਜ਼ 'ਤੇ ਹੋਵੇਗਾ। ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਕਿਸਾਨ ਭਵਨ ਵਿਖੇ ਹੋਈ, ਜਿਥੇ ਕਈ ਫੈਸਲੇ ਲਏ ਗਏ।

Share:

ਹਾਈਲਾਈਟਸ

Farmers Protest In Chandigarh: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ 18 ਜਨਵਰੀ ਨੂੰ ਦਿੱਲੀ ਦੀ ਤਰਜ਼ ਤੇ ਪੱਕਾ ਧਰਨਾ ਦਿੱਤਾ ਜਾਵੇਗਾ। ਇਹ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਇਹ ਫੈਸਲਾ 5 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਵਿੱਚ ਲਿਆ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਵਿਖੇ ਧਰਨਾ ਦਿੱਲੀ ਧਰਨੇ ਦੀ ਤਰਜ਼ 'ਤੇ ਹੋਵੇਗਾ। ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਕਿਸਾਨ ਭਵਨ ਵਿਖੇ ਹੋਈ, ਜਿਥੇ ਕਈ ਫੈਸਲੇ ਲਏ ਗਏ। ਪੰਜਾਬ ਦੇ ਜਲ ਸੰਕਟ, ਵਾਤਾਵਰਨ ਪ੍ਰਦੂਸ਼ਣ ਅਤੇ ਸੂਬੇ ਦੇ ਸੰਘੀ ਢਾਂਚੇ ਨੂੰ ਖ਼ਤਰੇ ਦੇ ਮੁੱਦਿਆਂ ਤੋਂ ਇਲਾਵਾ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੋਰਚਾ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦਾ ਪਾਣੀ ਏਨਾ ਡੂੰਘਾ ਹੋ ਚੁੱਕਾ ਹੈ ਕਿ ਇਹ ਨਾ ਤਾਂ ਫ਼ਸਲਾਂ ਲਈ ਲਾਹੇਵੰਦ ਹੈ ਅਤੇ ਨਾ ਹੀ ਪੀਣ ਯੋਗ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਸਤਲੁਜ, ਬਿਆਸ ਅਤੇ ਰਾਵੀ ਦੇ ਪਾਣੀਆਂ ਦਾ ਮਾਲਕ ਹੈ, ਜਿਸਦੀ ਗਵਾਹੀ ਸੰਵਿਧਾਨ ਵੀ ਦਿੰਦਾ ਹੈ, ਕਿਉਂਕਿ ਪਾਣੀਆਂ ਦਾ ਮੁੱਦਾ ਰਾਜ ਦਾ ਵਿਸ਼ਾ ਹੈ।

ਪਾਣੀ ਦੀ ਘੱਟ ਕਰਕੇ ਨਾ ਪੰਜਾਬੀ ਸੱਭਿਆਚਾਰ ਤੇ ਨਾ ਪੰਜਾਬੀਅਤ ਰਹੇਗੀ

ਉਨ੍ਹਾਂ ਕਿਹਾ ਕਿ ਜਦੋਂ ਪਾਣੀ ਨਹੀਂ ਹੋਵੇਗਾ ਤਾਂ ਲੋਕ ਉਜਾੜ ਥਾਵਾਂ 'ਤੇ ਚਲੇ ਜਾਣਗੇ। ਨਾ ਤਾਂ ਪੰਜਾਬੀ ਸੱਭਿਆਚਾਰ ਅਤੇ ਨਾ ਹੀ ਪੰਜਾਬੀਅਤ ਰਹੇਗੀ। ਸਾਰੇ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਨੇੜੇ ਹਨ। ਮੋਰਚੇ ਨੂੰ ਲੈ ਕੇ ਸੂਬੇ ਵਿੱਚ ਮੀਟਿੰਗਾਂ, ਰੈਲੀਆਂ, ਫਲੈਗ ਮਾਰਚ ਅਤੇ ਪੈਂਫਲੇਟ ਵੰਡਣ ਦਾ ਕੰਮ ਚੱਲ ਰਿਹਾ ਹੈ। ਕਿਸਾਨ ਆਪਣੇ ਟ੍ਰੈਕਟਰ-ਟ੍ਰਾਲੀਆਂ ਤਿਆਰ ਕਰ ਰਹੇ ਹਨ। ਰਾਸ਼ਨ ਵੀ ਇਕੱਠਾ ਕੀਤਾ ਜਾ ਰਿਹਾ ਹੈ, ਕਿਉਂਕਿ ਕਿਸਾਨ ਲੰਬੇ ਸੰਘਰਸ਼ ਲਈ ਤਿਆਰ ਹਨ। ਕੰਵਲਜੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਦਲਬੀਰ ਸਿੰਘ ਬੇਦਾਦਪੁਰ ਅਤੇ ਬੇਅੰਤ ਸਿੰਘ ਨੇ ਦੱਸਿਆ ਕਿ 18 ਜਨਵਰੀ ਨੂੰ ਹਜ਼ਾਰਾਂ ਕਿਸਾਨ ਟ੍ਰੈਕਟਰ-ਟ੍ਰਾਲੀਆਂ ਲੈ ਕੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਪੁੱਜਣਗੇ ਅਤੇ ਚੰਡੀਗੜ੍ਹ ਵੱਲ ਮਾਰਚ ਕਰਨਗੇ। 

ਇਹ ਵੀ ਪੜ੍ਹੋ