ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਸਬ ਇੰਸਪੈਕਟਰ ਦੇ ਪਰਿਵਾਰ ਨੂੰ 2 ਕਰੋੜ ਰਾਸ਼ੀ ਦੇਣ ਦਾ ਐਲਾਨ

ਪੁਲਿਸ ਨੇ ਸਰਪੰਚ ਕੁਲਦੀਪ ਸਮੇਤ 20 ਲੋਕਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

Courtesy: file photo

Share:

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਪਰਿਵਾਰ ਲਈ ਵੱਡਾ ਐਲਾਨ ਕੀਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ 2 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਦੱਸ ਦਈਏ ਕਿ ਸ੍ਰੀ ਗੋਇੰਦਵਾਲ ਸਾਹਿਬ ਥਾਣਾ ਖੇਤਰ ਵਿੱਚ ਦੋ ਧਿਰਾਂ ਵਿਚਕਾਰ ਲੜਾਈ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਸਬ ਇੰਸਪੈਕਟਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਸਰਪੰਚ ਕੁਲਦੀਪ ਸਮੇਤ 20 ਲੋਕਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

ਸ਼ਹੀਦ ਦੀ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਾ ਭੁਗਤਾਨ ਕਰੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਹਨਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੇ ਫਰਜ਼ ਸਨਮਾਨ ਅਤੇ ਹਿੰਮਤ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

 

ਇਹ ਵੀ ਪੜ੍ਹੋ