ਮਾਨ ਸਰਕਾਰ ਦੀ ਇੱਕ ਹੋਰ ਉਪਲਬਧੀ - ਘਰ ਬੈਠੇ ਮਿਲਣਗੀਆਂ 363 ਹੋਰ ਸੇਵਾਵਾਂ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 363 ਹੋਰ 'ਡੋਰ ਸਟੈੱਪ ਸੇਵਾਵਾਂ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ।

Courtesy: file photo

Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 363 ਹੋਰ 'ਡੋਰ ਸਟੈੱਪ ਸੇਵਾਵਾਂ' ਦੀ ਸ਼ੁਰੂਆਤ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕੀ ਪੰਜਾਬ ਸਰਕਾਰ ਦੀ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਤੇ ਹੋਰ ਬਿਹਤਰ ਬਣਾਇਆ ਜਾਵੇ। ਇਸ ਮਕਸਦ ਦੇ ਨਾਲ ਇੱਕ ਹੋਰ ਨਵੀਂ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ।

ਸਰਕਾਰ ਤੁਹਾਡੇ ਦੁਆਰ ਦਾ ਦਾਇਰਾ ਵਧਾਇਆ

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ "ਸਰਕਾਰ ਤੁਹਾਡੇ ਦੁਆਰ" ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ।

29 ਪ੍ਰਮੁੱਖ ਵਿਭਾਗਾਂ ਦੀਆਂ ਸੇਵਾਵਾਂ 

ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ ਉੱਤੇ ਸਵਾਰ 'ਸੇਵਾ ਸਹਾਇਕਾਂ' ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 43 ਸੇਵਾਵਾਂ ਨਾਲ 10 ਦਸੰਬਰ, 2023 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ ਦਿੱਤੀਆਂ ਜਾਣਗੀਆਂ। ਹੁਣ ਉਪਲਬਧ ਸੇਵਾਵਾਂ ਵਿੱਚ ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਰਜ਼ੀਆਂ, ਪੁਲਿਸ ਵੈਰੀਫਿਕੇਸ਼ਨ, ਯੂਟੀਲਿਟੀ ਕੁਨੈਕਸ਼ਨਜ਼, ਜ਼ਿਲ੍ਹਾ ਅਧਿਕਾਰੀਆਂ ਤੋਂ ਐੱਨ.ਓ.ਸੀਜ਼., ਕਿਰਾਏਦਾਰ ਦੀ ਵੈਰੀਫਿਕੇਸ਼ਨ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਸ਼ਾਮਲ ਹਨ। ਉਹਨਾਂ ਦੱਸਿਆ ਕਿ 363 ਹੋਰ ਸੇਵਾਵਾਂ ਦੇ ਵਾਧੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਰੂਰੀ ਸਰਕਾਰੀ ਸੇਵਾਵਾਂ ਨਾਗਰਿਕਾਂ ਨੂੰ ਬਗ਼ੈਰ ਕਿਸੇ ਦੇਰੀ ਜਾਂ ਬੇਲੋੜੀ ਕਾਗਜ਼ੀ ਕਾਰਵਾਈ ਦੇ ਪ੍ਰਦਾਨ ਕੀਤੀਆਂ ਜਾ ਸਕਣ। ਸੂਬੇ ਦੇ ਲੋਕ ਆਪਣੇ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰਕੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ