ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ

ਅਜਨਾਲਾ ਥਾਣਾ ਹਮਲੇ ਕੇਸ 'ਚ ਹੁਣ ਤੱਕ 30 ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਤਾਜ਼ਾ ਗ੍ਰਿਫ਼ਤਾਰੀ ਫਰੀਦਕੋਟ ਦੇ ਗੁਰਬੇਜ ਸਿੰਘ ਦੀ ਹੋਈ ਹੈ। 

Share:

ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਗੁਰਬੇਜ ਸਿੰਘ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਂਦਾਰਾ ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇੱਕ ਦਿਨ ਦੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।

ਸਾਥੀ ਨੂੰ ਛੁਡਾਉਣ ਲਈ ਥਾਣੇ 'ਤੇ ਹਮਲਾ 


ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਡਕੈਤੀ ਅਤੇ ਅਗਵਾ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਆਪਣੇ ਸਾਥੀ ਤੂਫਾਨ ਸਿੰਘ ਨੂੰ ਛੁਡਾਉਣ ਲਈ  ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਐਸਪੀ ਜੁਗਰਾਜ ਸਿੰਘ ਸਮੇਤ 6 ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸੀ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਕਰੀਬ 30 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।


 

ਇਹ ਵੀ ਪੜ੍ਹੋ