ਖਨੌਰੀ ਮੋਰਚੇ ਦੇ ਇੱਕ ਹੋਰ ਕਿਸਾਨ ਦੀ ਮੌਤ 

ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ। ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ 16 ਵਿਖੇ ਦਾਖ਼ਲ ਕਰਵਾਇਆ ਗਿਆ। 

Courtesy: file photo

Share:

ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਕਿਸਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 48 ਸਾਲਾ ਚਰਨਜੀਤ ਸਿੰਘ ਕਾਲਾ ਪੁੱਤਰ ਮੋਹਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਚਰਨਜੀਤ ਪਿੰਡ ਬਡਵਾਲਾ ਤਹਿ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।

ਸੜਕ ਸੁਰੱਖਿਆ ਫੋਰਸ ਨੇ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ 

ਖਨੌਰੀ ਮੋਰਚੇ ਤੋਂ ਪੀ.ਜੀ.ਆਈ ਚੰਡੀਗੜ੍ਹ ਤੋਂ ਮ੍ਰਿਤਕ ਕਿਸਾਨ ਆਪਣੀ ਕਿਡਨੀਆਂ ਦੀ ਦਵਾਈ ਲੈ ਕੇ ਆ ਰਿਹਾ ਸੀ। ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ। ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ 16 ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਹਾਲਤ ਨੂੰ ਗੰਭੀਰ ਦੇਖਦੇ ਹੋਏ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਜਿਥੇ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ