ਫਰੀਦਕੋਟ 'ਚ ਰਿਸ਼ਵਤ ਲੈਂਦਾ ASI ਗ੍ਰਿਫਤਾਰ 

ਜ਼ਮਾਨਤ ਲੈਣ ਬਦਲੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। 11500 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਸਮੇਂ ਰੰਗੇ ਹੱਥੀਂ ਫੜਿਆ ਗਿਆ। ਵਿਜੀਲੈਂਸ ਨੇ ਇਹ ਕਾਰਵਾਈ ਕੀਤੀ। 

Share:

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਗੋਲੇਵਾਲਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇਵਾਲਾ, ਜਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਆਡੀਓ ਵੀ ਵਿਜੀਲੈਂਸ ਕੋਲ ਪਹੁੰਚੀ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਅਤੇ ਉਸ ਦੇ ਭਰਾ ਖਿਲਾਫ ਥਾਣਾ ਸਦਰ ਫ਼ਰੀਦਕੋਟ ਵਿਖੇ ਦਰਜ ਹੋਏ ਪੁਲਿਸ ਮੁਕੱਦਮੇ ਵਿੱਚ ਜ਼ਮਾਨਤੀ ਬਾਂਡ ਲੈਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਾਜ਼ਮ ਇਸ ਸਬੰਧੀ ਉਸਤੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਬਾਕੀ ਰਹਿੰਦੀ ਰਿਸ਼ਵਤ 13000 ਰੁਪਏ ਦੇਣ ਲਈ ਕਈ ਵਾਰ ਜ਼ਿੱਦ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਅਧਿਕਾਰੀ ਨਾਲ ਹੋਈ ਗੱਲਬਾਤ ਦੀ ਆਡੀਓ ਵੀ ਰਿਕਾਰਡ ਕੀਤੀ, ਜੋ ਉਸ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ