Amritsar: ਮੁਲਜ਼ਮ ਦਾ ਪਿੱਛਾ ਕਰ ਰਹੇ ASI ਨਾਲ ਵਾਪਰਿਆ ਅਜਿਹਾ ਹਾਦਸਾ, ਸੁਣ ਕੇ ਰਹਿ ਜਾਉਗੇ ਤੁਸੀਂ ਵੀ ਹੈਰਾਨ

ਦਰਅਸਲ ਸਿਵਲ ਹਸਪਤਾਲ ਵਿੱਚ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ASI ਪਰਮਜੀਤ ਸਿਨਹਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਿ ਭੱਜ ਰਹੇ ਮੁਲਜ਼ਮ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਨੂੰ ਦਿਲ ਦਾ ਦੌਰਾ ਪੈ ਗਿਆ।

Share:

ਅੰਮ੍ਰਿਤਸਰ ਵਿੱਚ ਮੁਲਜ਼ਮ ਦਾ ਪਿੱਛਾ ਕਰ ਰਹੇ ASI ਨਾਲ ਅਜਿਹਾ ਹਾਦਸਾ ਵਾਪਰਿਆ ਕਿ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਉਗੇ। ਦਰਅਸਲ ਸਿਵਲ ਹਸਪਤਾਲ ਵਿੱਚ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ASI ਪਰਮਜੀਤ ਸਿਨਹਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਿ ਭੱਜ ਰਹੇ ਮੁਲਜ਼ਮ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਸਦੀ ਮੌਤ ਹੋ ਗਈ। ਉਧਰ ਪੁਲਿਸ ਅਫਸਰਾਂ ਦਾ ਬਿਆਨ ਵੀ ਹੈਰਾਨ ਕਰਨ ਵਾਲਾ ਹੈ। ਉਹਨਾਂ ਨੇ ਕਿਹਾ ਕਿ ਕੋਈ ਵੀ ਅਪਰਾਧੀ ਭੱਜਿਆ ਨਹੀਂ ਹੈ। 

ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਆਇਆ ਸੀ ASI

ਥਾਣਾ ਬੱਸ ਸਟੈਂਡ 'ਤੇ ਤਾਇਨਾਤ ASI ਪਰਮਜੀਤ ਸਿਨਹਾ ਵੀਰਵਾਰ ਸਵੇਰੇ ਇੱਕ ਅਪਰਾਧੀ ਨੂੰ ਲੈ ਕੇ ਸਿਵਲ ਹਸਪਤਾਲ ਪੁੱਜੇ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਮੁਲਾਜ਼ਮ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਏ.ਐਸ.ਆਈ ਨੇ ਉਸਦਾ ਪਿੱਛਾ ਕੀਤਾ ਤਾਂ ਭੱਜਦੇ ਹੋਏ ਉਸਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੇ ਨਾਲ ਹੀ ਹੋਰ ਪੁਲਿਸ ਵਾਲੇ ਉਸ ਨੂੰ ਐਮਰਜੈਂਸੀ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਉਧਰ, ਪੁਲੀਸ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਡਾਕਟਰੀ ਇਲਾਜ ਦੌਰਾਨ ਪਰਮਜੀਤ ਸਿੰਘ ਨੂੰ ਦਿਲ ਦਾ ਦੌਰਾ ਪਿਆ। ਕੋਈ ਅਪਰਾਧੀ ਨਹੀਂ ਭੱਜਿਆ। ਜਾਂਚ ਲਈ ਲਿਆਂਦਾ ਗਿਆ ਅਪਰਾਧੀ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।

ਇਹ ਵੀ ਪੜ੍ਹੋ

Tags :