ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਏਐੱਸਆਈ ਦਾ ਕੀਤਾ ਕਤਲ, ਹਮਲਾਵਰ ਫਰਾਰ

ਮ੍ਰਿਤਕ ਏਐੱਸਆਈ ਆਪਣੀ ਗੱਡੀ ਵਿੱਚ ਡਿਊਟੀ ਲਈ ਜਾ ਰਿਹਾ ਸੀ, ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ

Share:

 

ਪੰਜਾਬ ਵਿੱਚ ਆਮ ਲੋਕਾਂ ਦੇ ਨਾਲ-ਨਾਲ ਹੁਣ ਲੋਕਾਂ ਦੀ ਰਾਖੀ ਕਰਨ ਵਾਲੇ ਪੁਲਸ ਮੁਲਾਜਮ ਵੀ ਸੁਰੱਖਿਅਤ ਨਹੀਂ ਹਨ। ਜਿਸ ਕਾਰਨ ਆਏ ਦਿਨ੍ਹ ਪੁਲਸ ਮੁਲਾਜਮਾਂ ਨੂੰ ਵੀ ਨਿਸ਼ਾਨਾ ਬਣਾਉਂਦੇ ਹੋਏ ਬਦਮਾਸ਼ ਮੌਤ ਦੇ ਘਾਟ ਉਤਾਰਨ ਵਿੱਚ ਲੱਗੇ ਹੋਏ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਚ ਉਸ ਸਮੇਂ ਵੇਖਣ ਨੂੰ ਮਿਲਿਆ ਜਦੋਂ ਬਾਈਕ ਸਵਾਰ ਹਲਮਾਵਰਾਂ ਨੇ ਪੰਜਾਬ ਪੁਲਿਸ ਦੇ ਏਐੱਸਆਈ  ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਵਿਖੇ ਤਾਇਨਾਤ ਏ.ਐਸ.ਆਈ. ਮ੍ਰਿਤਕ ਦੀ ਪਛਾਣ ਏਐੱਸਆਈ ਸਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਸਰੂਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਧਰ ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੇ ਫਰਾਰ ਹੋ ਗਏ।

ਸੂਤਰਾਂ ਮੁਤਾਬਕ ਏਐੱਸਆਈ ਆਪਣੀ ਡਿਊਟੀ ਤੇ ਜਾ ਰਿਹਾ ਸੀ। ਜਿੱਥੇ ਬਾਈਕ ਸਵਾਰ ਹਮਲਾਵਰਾਂ ਨੇ ਰਸਤੇ ਚ ਉਸ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਦਿਹਾਤੀ ਪੁਲਿਸ ਦੇ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

 

ਮੁਲਜ਼ਮ ਪੁਲਿਸ ਮੁਲਾਜ਼ਮ ਦਾ ਕਰ ਰਹੇ ਸੀ ਪਿੱਛਾ

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਥਾਂ ਤੇ ਇਹ ਘਟਨਾ ਵਾਪਰੀ ਹੈ, ਉਹ ਇੰਡਸਟਰੀ ਜ਼ੋਨ ਹੈ। ਜਿੱਥੇ ਬਹੁਤ ਘੱਟ ਲੋਕ ਆਉਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਜਦੋਂ ਏਐੱਸਆਈ ਆਪਣੀ ਗੱਡੀ ਵਿੱਚ ਡਿਊਟੀ ਲਈ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਇਹ ਇੰਡਸਟਰੀ ਹੋਣ ਕਾਰਨ ਇਸ ਘਟਨਾ ਬਾਰੇ ਕਿਸੇ ਨੂੰ ਪਤਾ ਵੀ ਨਹੀਂ ਲੱਗਾ।

 

ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਸ਼ੁਰੂ

ਸ਼ੁੱਕਰਵਾਰ ਸਵੇਰੇ ਇੱਕ ਰਾਹਗੀਰ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇਹਾਤ ਪੁਲਿਸ ਦੇ ਐਸਪੀ-ਡੀ (ਇਨਵੈਸਟੀਗੇਸ਼ਨ) ਜਾਂਚ ਲਈ ਮੌਕੇ ਤੇ ਪਹੁੰਚੇ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ਤੇ ਲੱਗੇ ਕੁਝ ਸੀਸੀਟੀਵੀ ਵੀ ਆਪਣੇ ਕਬਜ਼ੇ ਵਿੱਚ ਲੈ ਲਏ ਹਨ

ਇਹ ਵੀ ਪੜ੍ਹੋ

Tags :