ਪਟਿਆਲਾ ਚ ਪਰਿਵਾਰ ਤੇ ਹਮਲਾ, ਦੋ ਬੱਚਿਆਂ ਦੀ ਹਾਲਤ ਗੰਭੀਰ, ਪਿਤਾ ਦੀ ਮੌਤ

ਮ੍ਰਿਤਕ ਪ੍ਰੀਤਮ ਚੰਦ ਮਿਹਨਤ ਮਜ਼ਦੂਰੀ ਕਰਦਾ ਸੀ, ਉਹ ਹੀ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ, ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।

Share:

ਮੰਗਲਵਾਰ ਦੀ ਦੇਰ ਰਾਤ ਨੂੰ ਪਟਿਆਲਾ ਦੀ ਲਹਿਲ ਕਲੋਨੀ ਵਿੱਚ ਉਸ ਸਮੇਂ ਇਕ ਦਰਦਨਾਕ ਘਟਨਾ ਸਾਹ੍ਹਮਣੇ ਆਈ, ਜਦੋਂ ਇੱਕ ਪਰਿਵਾਰ ਉੱਤੇ 4 ਤੋਂ 5 ਹਮਲਾਵਰਾਂ ਵੱਲੋਂ ਚਾਕੂਆ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਉਸਦੇ ਦੋਵੇਂ ਪੁੱਤਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ (52) ਵਜੋਂ ਹੋਈ ਹੈ। ਜਦੋਂ ਕਿ ਗੰਭੀਰ ਰੂਪ ਵਿੱਚ ਜਖਮੀ ਹੋਏ ਅਜੈ ਕੁਮਾਰ ਅਤੇ ਜਤਿਨ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹਨ।

ਪਟਿਆਲਾ ਦੇ ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਘਟਨਾ ਨੂੰ ਮੰਗਲਵਾਰ ਦੇਰ ਰਾਤ ਨੂੰ ਅੰਜਾਮ ਦਿੱਤਾ ਗਿਆ। ਦੇਰ ਰਾਤ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਪਰਿਵਾਰ ਦੇ ਤਿੰਨ ਮੈਂਬਰਾਂ ਤੇ ਹਮਲਾ ਹੋਇਆ ਹੈ। ਸੂਚਨਾ ਦੇ ਆਧਾਰ ਤੇ ਪਟਿਆਲਾ ਪੁਲਿਸ ਅਤੇ ਸੀਆਈਏ ਸਟਾਫ਼ ਦੀਆਂ ਟੀਮਾਂ ਜਾਂਚ ਲਈ ਮੌਕੇ ਤੇ ਪੁੱਜੀਆਂ। ਇਸ  ਹਮਲੇ ਦੌਰਾਨ ਪ੍ਰੀਤਮ ਚੰਦ ਦੀ ਮੌਤ ਹੋ ਗਈ। ਜਦੋਂ ਕਿ ਜਖਮੀਆ ਦਾ ਇਲਾਜ਼ ਚੱਲ ਰਿਹਾ ਹੈ।

ਹਮਲੇ ਦਾ ਕਾਰਨ ਦਾ ਲਗਾਇਆ ਜਾ ਰਿਹਾ ਪਤਾ

ਡੀਐਸਪੀ ਸਿੰਗਲਾ ਨੇ ਦੱਸਿਆ ਕਿ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਾ ਹੈ। ਹਮਲਾ ਕਿਉਂ ਕੀਤਾ ਗਿਆ ਅਤੇ ਕਿੰਨ੍ਹਾਂ ਹਮਲਾਵਰਾਂ ਵੱਲੋਂ ਕੀਤਾ ਗਿਆ, ਉਸਦੀ ਜਾਂਚ ਚੱਲ ਰਹੀ ਹੈ। ਫਿਲਹਾਲ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਦੇ ਆਧਾਰ 'ਤੇ ਦੋਸ਼ੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਪ੍ਰੀਤਮ ਚੰਦ ਮਿਹਨਤ ਮਜਦੂਰੀ ਕਰਦਾ ਸੀ। ਉਹ ਹੀ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ।  ਉਹ ਪਰਿਵਾਰ ਦੀ ਦੇਖਭਾਲ ਕਰਨ ਵਾਲਾ ਸੀ। ਫਿਲਹਾਲ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ

Tags :