ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਕਾਰ ਓਵਰਟੇਕਿੰਗ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਹਰ ਰੋਜ਼ ਕੁੱਟਮਾਰ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ, ਜਿੱਥੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ‘ਤੇ ਕੁਝ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ ਹੈ। ਕਾਰ […]

Share:

ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਹਰ ਰੋਜ਼ ਕੁੱਟਮਾਰ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ, ਜਿੱਥੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ‘ਤੇ ਕੁਝ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ ਹੈ।

ਕਾਰ ਓਵਰਟੇਕ ਕਰਨ ਤੋਂ ਹੋਈ ਤਕਰਾਰ

ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਭਾਈ ਮਹਾਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਕਿਸੇ ਪ੍ਰੋਗਰਾਮ ਲਈ ਬਟਾਲੇ ਜਾ ਰਹੇ ਸੀ ਅਤੇ ਰਸਤੇ ਵਿੱਚ ਕਾਰ ਨੂੰ ਓਵਰਟੇਕ ਕਰ ਰਹੇ ਕੁਝ ਵਿਅਕਤੀਆਂ ਨਾਲ ਉਨ੍ਹਾਂ ਦੀ ਤਕਰਾਰ ਹੋ ਗਈ। ਜਦੋਂ ਉਹ ਜੈਂਤੀਪੁਰ ਪਹੁੰਚੇ ਤਾਂ ਕੁਝ ਲੋਕਾਂ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਭਾਈ ਮਹਾਦੀਪ ਸਿੰਘ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਭਾਈ ਮਹਾਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਜਦੋਂ ਵੀ ਉਹ ਰਾਤ ਨੂੰ ਕਿਸੇ ਸਮਾਗਮ ਵਿੱਚ ਜਾਣ ਲੱਗਦੇ ਹਨ ਜਾਂ ਕਿਸੇ ਸਮਾਗਮ ਤੋਂ ਵਾਪਸ ਆਉਂਦੇ ਹਨ ਤਾਂ ਉਨ੍ਹਾਂ ਨੂੰ ਡਰ ਲੱਗਿਆ ਰਹਿੰਦਾ ਹੈ।