Punjab: ਕੈਨੇਡਾ 'ਚ ਗੈਂਗਸਟਰ ਗੋਲਡੀ ਬਰਾੜ, ਅੰਮ੍ਰਿਤਸਰ 'ਚ ਉਸਦੇ ਜੀਜੇ ਨੂੰ ਮਾਰਨ ਦੀ ਪਲਾਨਿੰਗ ਬਣਾ ਰਹੇ 6 ਬਦਮਾਸ਼ ਗ੍ਰਿਫਤਾਰ

ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਲੇ ਗੁਰਿੰਦਰ ਸਿੰਘ ਗੋਰਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਰਾਹੁਲ ਰੌਲਾ ਨਾਂ ਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਦੇ ਛੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਨੇ ਗੋਲਡੀ ਬਰਾੜ ਦੇ ਸਾਲੇ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ।

Share:

ਪੰਜਾਬ ਨਿਊਜ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਵਿਦੇਸ਼ 'ਚ ਹੈ। ਉਸ ਦੇ ਵਿਰੋਧੀ ਗਰੁੱਪ ਦੇ ਗੈਂਗਸਟਰ ਪੰਜਾਬ ਵਿੱਚ ਗੋਲਡੀ ਬਰਾੜ ਦੇ ਰਿਸ਼ਤੇਦਾਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਹਨ। ਅੰਮ੍ਰਿਤਸਰ ਪੁਲਿਸ ਨੇ ਗੋਲਡੀ ਬਰਾੜ ਦੇ ਸਾਲੇ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ।

ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਲੇ ਗੁਰਿੰਦਰ ਸਿੰਘ ਗੋਰਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਰਾਹੁਲ ਰੌਲਾ ਨਾਂ ਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਦੇ ਛੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਨ੍ਹਾਂ ਸਾਰੇ ਬਦਮਾਸ਼ਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 11 ਕਾਰਤੂਸ ਵੀ ਬਰਾਮਦ ਹੋਏ ਹਨ।

ਗੋਲਡੀ ਬਰਾੜ ਅਤੇ ਰਾਹੁਲ ਆਪਸ 'ਚ ਦੁਸ਼ਮਣ 

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਗੋਲਡੀ ਬਰਾੜ ਅਤੇ ਰਾਹੁਲ ਰੌਲਾ ਦੀ ਆਪਸ ਵਿੱਚ ਦੁਸ਼ਮਣੀ ਹੈ। ਇਨ੍ਹਾਂ ਦੀ ਦੁਸ਼ਮਣੀ ਹੁਸ਼ਿਆਰਪੁਰ ਜੇਲ੍ਹ ਤੋਂ ਹੀ ਸ਼ੁਰੂ ਹੋ ਗਈ ਸੀ। ਰਾਹੁਲ ਖ਼ਿਲਾਫ਼ 12 ਦੇ ਕਰੀਬ ਕੇਸ ਦਰਜ ਹਨ, ਜੋ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਲੁੱਟ-ਖੋਹ ਆਦਿ ਘਟਨਾਵਾਂ ਨਾਲ ਸਬੰਧਤ ਹਨ।

ਗੋਲਡੀ ਬਰਾੜ ਦੇ ਜੀਜੇ 'ਤੇ ਹਨ 16 ਕੇਸ ਦਰਜ

ਪੁਲਿਸ ਕਮਿਸ਼ਨਰ ਅਨੁਸਾਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਸਿੰਘ ਗੋਰਾ ਖ਼ਿਲਾਫ਼ ਵੀ ਕਰੀਬ 16 ਕੇਸ ਦਰਜ ਹਨ। ਇਨ੍ਹਾਂ ਵਿੱਚ ਫ਼ਰੀਦਕੋਟ ਜੇਲ੍ਹ ਵਿੱਚ ਇੱਕ ਕਾਂਗਰਸੀ ਆਗੂ ਦੇ ਕਤਲ ਦਾ ਮਾਮਲਾ ਵੀ ਹੈ। ਉਹ ਇਸ ਮਾਮਲੇ ਵਿੱਚ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਉਲਾ ਦੀ ਜੇਲ੍ਹ ਵਿੱਚ ਹੀ ਕਿਸੇ ਗੱਲ ਨੂੰ ਲੈ ਕੇ ਗੁਰਿੰਦਰ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਦੁਸ਼ਮਣੀ ਵਧ ਗਈ। ਇਸ ਸਬੰਧੀ ਹੁਸ਼ਿਆਰਪੁਰ ਵਿੱਚ ਵੀ ਕੇਸ ਦਰਜ ਹੈ। ਰਾਹੁਲ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਦੌਰਾਨ ਉਸ ਨੇ ਆਪਣੇ ਪੁਰਾਣੇ ਸਾਥੀਆਂ ਨਾਲ ਸੰਪਰਕ ਕੀਤਾ ਅਤੇ ਗੁਰਿੰਦਰ ਦੇ ਕਤਲ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ।

ਕਤਲ ਦੀ ਯੋਜਨਾ ਬਣਾ ਰਿਹਾ ਸੀ ਰਾਹੁਲ 

ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਰਾਹੁਲ ਨੂੰ 24 ਮਈ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਗੁਰਿੰਦਰ ਦਾ ਕਤਲ ਕਰਨ ਲਈ ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਇਆ ਸੀ। ਪੁਲਿਸ ਨੇ ਰਾਹੁਲ ਦੇ ਸਾਥੀਆਂ ਕਰਨ ਵਾਸੀ ਗੇਟ ਹਕੀਮਾ, ਗੋਰੀ ਵਾਸੀ ਇਸਲਾਮਾਬਾਦ, ਅਭੈ ਵਾਸੀ ਇਸਲਾਮਾਬਾਦ, ਰਾਘਵ ਵਾਸੀ ਇਸਲਾਮਾਬਾਦ ਅਤੇ ਰਮੇਸ਼ ਵਾਸੀ ਗੇਟ ਹਕਰੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ 0.32 ਬੋਰ ਦਾ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ |

ਇਹ ਵੀ ਪੜ੍ਹੋ