ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ 'ਚ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜਿਆ ਮੁਲਜ਼ਮ 

ਜਦੋਂ ਸ਼ਰਧਾਲੂ ਮੱਥਾ ਟੇਕ ਰਹੇ ਸੀ ਤਾਂ ਅਚਾਨਕ ਇੱਕ ਨੌਜਵਾਨ ਗਰਿੱਲ ਟੱਪ ਕੇ ਮਾਤਾ ਦੀ ਮੂਰਤੀ ਕੋਲ ਪਹੁੰਚ ਗਿਆ। ਜਿਵੇਂ ਹੀ ਉਸਨੇ ਮੂਰਤੀ ਨੂੰ ਹੱਥ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸੇਵਾਦਾਰਾਂ ਦੀ ਚੌਕਸੀ ਕਾਰਨ ਉਸਨੂੰ ਕਾਬੂ ਕਰ ਲਿਆ ਗਿਆ। 

Share:

ਹਾਈਲਾਈਟਸ

  • ਬੇਅਦਬੀ
  • ਕਾਲੀ ਮਾਤਾ ਮੰਦਿਰ

ਪਟਿਆਲਾ ਦੇ ਕਾਲੀ ਮਾਤਾ ਮੰਦਿਰ 'ਚ ਇੱਕ ਵਿਅਕਤੀ ਨੇ ਦੇਵੀ ਮਾਂ ਦੀ ਮੂਰਤੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਵਿਅਕਤੀ ਗਰਿੱਲ ਟੱਪ ਕੇ ਮੂਰਤੀ ਦੇ ਨੇੜੇ ਆਇਆ ਅਤੇ ਉਸਨੂੰ ਛੂਹਣ ਦੀ ਕੋਸ਼ਿਸ਼ ਕੀਤੀ ਪਰ ਉੱਥੇ ਮੌਜੂਦ ਮੰਦਿਰ ਦੇ ਸੇਵਾਦਾਰਾਂ ਨੇ ਉਸਨੂੰ ਤੁਰੰਤ ਕਾਬੂ ਕਰ ਲਿਆ। ਮਨਜੀਤ ਸਿੰਘ ਨਾਮਕ ਇਹ ਵਿਅਕਤੀ ਪਟਿਆਲਾ ਦਾ ਰਹਿਣ ਵਾਲਾ ਹੈ। ਸੇਵਾਦਾਰਾਂ ਨੇ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ।  ਨੌਜਵਾਨ ਨੇ ਅਜਿਹਾ ਕਿਉਂ ਕੀਤਾ? ਇਸਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸੇਵਾਦਾਰਾਂ ਅਨੁਸਾਰ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਸ਼ਰਧਾਲੂ ਮਾਤਾ ਦੇ ਮੰਦਿਰ ਵਿੱਚ ਮੱਥਾ ਟੇਕ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਅਚਾਨਕ ਮਾਤਾ ਦੀ ਮੂਰਤੀ ਵੱਲ ਵਧਿਆ ਅਤੇ ਉਸਨੂੰ ਛੂਹਣ ਦੀ ਕੋਸ਼ਿਸ਼ ਕੀਤੀ। ਡਿਊਟੀ 'ਤੇ ਮੌਜੂਦ ਸੇਵਾਦਾਰਾਂ ਨੇ ਉਸਨੂੰ ਕਾਬੂ ਕੀਤਾ ਅਤੇ ਮੰਦਿਰ ਪ੍ਰਬੰਧਕ ਕਮੇਟੀ ਨੂੰ ਸੂਚਨਾ ਦਿੱਤੀ। ਜਿਸਤੋਂ ਬਾਅਦ ਪੁਲਿਸ ਮੌਕੇ 'ਤੇ ਆਈ। 

SSP-SDM ਮੌਕੇ 'ਤੇ ਪੁੱਜੇ 

ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਐੱਸਐੱਸਪੀ ਵਰੁਣ ਸ਼ਰਮਾ ਤੇ ਐੱਸਡੀਐੱਮ ਇਸ਼ਮੀਤ ਵਿਜੈ ਸਿੰਘ ਮੌਕੇ 'ਤੇ ਪਹੁੰਚੇ। ਐੱਸਐੱਸਪੀ ਨੇ ਕਿਹਾ ਕਿ ਹਰ ਪਹਿਲੂ ਤੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਕਾਬੂ ਕੀਤੇ ਨੌਜਵਾਨ ਤੋਂ ਪੁੱਛਗਿੱਛ ਹੋ ਰਹੀ ਹੈ। ਉਸਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। 

ਇਹ ਵੀ ਪੜ੍ਹੋ