ਮੋਗਾ 'ਚ ਨਕਲੀ ਪਿਸਤੌਲ ਨਾਲ ਦਿਖਾ ਕੇ ਲੁੱਟ ਦੀ ਕੋਸ਼ਿਸ਼,ਇੱਕ ਚੜਿਆ ਅੜਿੱਕੇ,ਇੱਕ ਫਰਾਰ

ਪਿੰਡ ਵਾਲਿਆ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ਤੇ ਪੁੱਜੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਮੁਲਜ਼ਮ ਨੂੰ ਥਾਣੇ ਲੈ ਕੇ ਜਾ ਰਹੇ ਹਨ। ਅਗਲੇਰੀ ਜਾਂਚ ਕੀਤੀ ਜਾਵੇਗੀ ਅਤੇ ਉਸ ਦੇ ਹੋਰ ਸਾਥੀ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Share:

ਪੰਜਾਬ ਵਿੱਚ ਲੁੱਟ ਦੀਆਂ ਘਟਵਾਨਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਹੈ। ਹੁਣ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਨਕਲੀ ਪਿਸਤੌਲ ਦਾ ਸਹਾਰਾ ਲਿਆ ਜਾ ਰਿਹਾ ਹੈ। ਇਸ ਤਰ੍ਹਾਂ ਦਾ ਹੀ ਮਾਮਲਾ ਮੋਗਾ ਦੇ ਪਿੰਡ ਆਲਮਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਦਿਨ ਦਿਹਾੜੇ ਦੋ ਵਿਅਕਤੀਆਂ ਨੇ ਇੱਕ ਵਿਅਕਤੀ ਨੂੰ ਨਕਲੀ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਨਾਕਾਮ ਕਰ ਦਿੱਤਾ ਗਿਆ। ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਦੂਜਾ ਫੜਿਆ ਗਿਆ।

 

ਬਿਨਾਂ ਨੰਬਰੀ ਮੋਟਰਸਾਈਕਲ

ਪੀੜਤ ਨੇ ਦੱਸਿਆ ਕਿ ਉਹ ਬਾਘਾ ਪੁਰਾਣਾ ਤੋਂ ਆਲਮਵਾਲਾ ਜਾ ਰਿਹਾ ਸੀ। ਰਸਤੇ ਵਿੱਚ ਦੋ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਮੈਨੂੰ ਰੋਕਿਆ ਅਤੇ ਮੇਰੇ ਸਿਰ 'ਤੇ ਪਿਸਤੌਲ ਰੱਖ ਦਿੱਤਾ। ਮੇਰਾ ਮੋਬਾਈਲ ਅਤੇ ਪੈਸੇ ਲੈ ਗਏ। ਜਦੋਂ ਉਹ ਜਾਣ ਲੱਗੇ ਤਾਂ ਮੈਂ ਰੋਣ ਲੱਗ ਪਿਆ।

 

ਪਿੰਡ ਵਾਸਿਆਂ ਨੇ ਕੀਤਾ ਪਿੱਛਾ

ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਫੜ ਲਿਆ। ਉਸ ਕੋਲੋਂ ਪਿਸਤੌਲ ਜ਼ਬਤ ਕਰ ਲਿਆ ਗਿਆ। ਇਸ ਤੋਂ ਬਾਅਦ ਪਤਾ ਲੱਗਾ ਕਿ ਪਿਸਤੌਲ ਨਕਲੀ ਸੀ। ਮੁਲਜ਼ਮ ਨੇ ਆਪਣਾ ਨਾਮ ਚਮਕੌਰ ਸਿੰਘ ਵਾਸੀ ਪਿੰਡ ਫੂਲੇਵਾਲਾ ਦੱਸਿਆ ਅਤੇ ਉਸ ਦਾ ਇੱਕ ਹੋਰ ਸਾਥੀ ਪਿੰਡ ਲਗੇਆਣਾ ਵਾਸੀ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ

Tags :