Ludhiana: ਪ੍ਰਸਾਦ ਦੇਣ ਦੇ ਬਹਾਨੇ ਬੱਚੇ ਨੂੰ ਗਲਤ ਤਰੀਕੇ ਨਾਲ ਕੀਤਾ ਟਚ, ਪੁਲਿਸ ਨੇ ਬਾਬਾ ਖਿਲਾਫ ਦਰਜ ਕੀਤਾ ਕੇਸ

ਪੀੜਤ ਬੱਚੇ ਵਾਸੀ ਜਗਰਾਉਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਛੇਵੀਂ ਜਮਾਤ ਤੋਂ ਬਾਅਦ ਸਕੂਲ ਛੱਡ ਦਿੱਤਾ ਸੀ। ਕਰੀਬ ਤਿੰਨ ਸਾਲ ਪਹਿਲਾਂ ਦੋਸ਼ੀ ਬਾਬੇ ਨੇ ਉਸ ਨੂੰ ਆਪਣੇ ਕਮਰੇ 'ਚ ਬੁਲਾਇਆ ਅਤੇ ਪ੍ਰਸ਼ਾਦ ਦੇਣ ਦੀ ਗੱਲ ਕਹੀ। ਉਹ ਮੁਲਜ਼ਮ ਦੇ ਨਾਲ ਉਸ ਦੇ ਕਮਰੇ ਵਿੱਚ ਚਲਾ ਗਿਆ। ਇਸ ਤੋਂ ਬਾਅਦ ਦੋਸ਼ੀ ਬਾਬਾ ਨੇ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਗਲਤ ਹਰਕਤਾਂ ਕਰਨ ਲੱਗਾ।

Share:

ਪੰਜਾਬ ਨਿਊਜ। ਜਗਰਾਓਂ ਦੇ ਸਭ ਤੋਂ ਵੱਡੇ ਗੁਰਦੁਆਰਾ ਨਾਨਕਸਰ ਠੱਠ ਵਿੱਚ ਕੀਰਤਨ ਕਰਨ ਵਾਲੇ ਬਾਬੇ ਨੇ ਇੱਕ ਬੱਚੇ ਨਾਲ ਕੀਤੀ ਅਸ਼ਲੀਲ ਹਰਕਤਾਂ ਮਾਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਤੇਜ਼ ਹੋ ਗਿਆ। ਪੁਲੀਸ ਨੇ ਸ਼ਿਕਾਇਤ ਮਿਲਣ ’ਤੇ ਮੁਲਜ਼ਮ ਜਸਬੀਰ ਸਿੰਘ ਜੱਸੀ ਵਾਸੀ ਕਾਉਂਕੇ ਕਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਬੱਚੇ ਜਗਰਾਉਂ ਵਾਸੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਛੇਵੀਂ ਜਮਾਤ ਤੋਂ ਬਾਅਦ ਸਕੂਲ ਛੱਡ ਦਿੱਤਾ ਸੀ।

ਕਰੀਬ ਤਿੰਨ ਸਾਲ ਪਹਿਲਾਂ ਦੋਸ਼ੀ ਬਾਬੇ ਨੇ ਉਸ ਨੂੰ ਆਪਣੇ ਕਮਰੇ 'ਚ ਬੁਲਾਇਆ ਅਤੇ ਪ੍ਰਸ਼ਾਦ ਦੇਣ ਦੀ ਗੱਲ ਕਹੀ। ਉਹ ਮੁਲਜ਼ਮ ਦੇ ਨਾਲ ਉਸ ਦੇ ਕਮਰੇ ਵਿੱਚ ਚਲਾ ਗਿਆ। ਇਸ ਤੋਂ ਬਾਅਦ ਦੋਸ਼ੀ ਬਾਬਾ ਨੇ ਉਸ ਦੇ ਕੱਪੜੇ ਲਾਹ ਦਿੱਤੇ ਅਤੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪ੍ਰਾਈਵੇਟ ਪਾਰਟਸ ਨਾਲ ਛੇੜਛਾੜ ਕੀਤੀ ਅਤੇ ਉਸ ਦੀ ਵੀਡੀਓ ਬਣਾ ਲਈ।

ਦੋਸ਼ੀ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਸਬੰਧੀ ਕਿਸੇ ਨਾਲ ਗੱਲ ਕੀਤੀ ਤਾਂ ਉਹ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦੇਵੇਗਾ। ਉਸ ਸਮੇਂ ਉਹ ਚੁੱਪ ਰਿਹਾ ਪਰ ਹੁਣ ਉਸ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸ ਦਿੱਤੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਮੁਤਾਬਕ ਪੁਲਸ ਨੇ ਦੋਸ਼ੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ