ਕੈਨੇਡਾ ਤੋਂ ਆਈ ਮਾੜੀ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ ਵਿੱਚ ਮੌਤ

ਸੜਕ ਪਾਰ ਕਰਦੇ ਹੋਏ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਜ਼ਖਮੀ ਕਰ ਦਿਤਾ। ਹਸਪਤਾਲ ਵਿੱਚ ਇਲਾਜ਼ ਦੌਰਾਨ ਹੋਈ ਉਸਦੀ ਮੌਤ।

Share:

ਖੁਸ਼ਿਆਂ ਦੇ ਤਿਉਹਾਰ ਦੀਵਾਲੀ ਤੋਂ ਠੀਕ ਇਕ ਦਿਨ ਪਹਿਲਾਂ ਕੈਨੇਡਾ ਤੋਂ ਮਾੜੀ ਖ਼ਬਰ ਆ ਰਹੀ ਹੈ। ਪੰਜਾਬ ਦੇ ਨੌਜਵਾਨ ਦੀ ਕੈਨੇਡਾ ਵਿੱਚ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਦੀ ਪਛਾਣ ਕਪੂਰਥਲਾ ਦੇ  ਭੁੱਲਤਥ ਦੇ ਅਮਿਤ ਬਹਿਲ (28) ਦੇ ਵਜੋਂ ਹੋਈ ਹੈ। ਦੀਵਾਲੀ ਤੋਂ ਪਹਿਲੇ ਬੇਟੇ ਦੀ ਮੌਤ ਦੀ ਖ਼ਬਰ ਸੁਣ ਕੇ ਪੂਰਾ ਪਰਿਵਾਰ ਸਦਮੇ ਵਿੱਚ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਅਮਿਤ ਬਹਿਲ ਕੈਨੇਡਾ ਕੇ ਬ੍ਰਾਮ੍ਪਟਨ ਸ਼ਹਿਰ ਵਿਚ ਰਹਿੰਦਾ ਹੈ। ਉਹ ਪੈਡਿਸਟ੍ਰੇਨ ਵਾਕਿੰਗ ਦੀ ਗ੍ਰੀਨ ਲਾਈਟਿੰਗ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਅਮਿਤ ਬੁਰੀ ਤਰ੍ਹਾਂ ਜੱਖਮੀ ਹੋ ਗਿਆ। ਉਸਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਇਆ। ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ। ਅਮਿਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕਰ ਬੁਰਾ ਹਾਲ ਹੈ। ਅਮਿਤ ਦੇ ਦੋਸਤ ਵੀ ਇਸ ਦੁਖਦਾਈ ਖ਼ਬਰ ਤੋਂ ਸਦਮੇ ਵਿੱਚ ਹਨ। ਉਹਨਾਂ ਨੇ ਕਿਹਾ ਕਿ ਅਮਿਤ ਦੀ ਮੌਤ ਦੀ ਖਬਰ ਬਾਰੇ ਪਤਾ ਨਹੀਂ ਲੱਗ ਰਿਹਾ ਕਿ ਉਹ ਦੁਨੀਆ ਨੂੰ ਛੱਡ ਕੇ ਚਲਾ ਗਿਆ ਹੈ।

amit behl
ਅਮਿਤ ਬਹਿਲ

ਇਹ ਵੀ ਪੜ੍ਹੋ