ਫਰੀਦਕੋਟ 'ਚ ਮਾਂ-ਪੁੱਤ ਨੂੰ ਬਲੈਰੋ ਨੇ ਮਾਰੀ ਟੱਕਰ, ਬੱਚੇ ਦੀ ਮੌਤ, ਮਾਂ ਗੰਭੀਰ ਜ਼ਖਮੀ

ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬੋਲੈਰੋ ਚਾਲਕ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁੱਛਗਿੱਛ ਦੌਰਾਨ ਬੋਲੈਰੋ ਚਾਲਕ ਨੇ ਆਪਣਾ ਨਾਂ ਜਸਵਿੰਦਰ ਸਿੰਘ ਦੱਸਿਆ।

Share:

ਫਰੀਦਕੋਟ 'ਚ ਸਰਵਿਸ ਰੋਡ 'ਤੇ ਜਾ ਰਹੇ ਮਾਂ-ਪੁੱਤ ਨੂੰ ਇਕ ਬੋਲੈਰੋ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 5 ਸਾਲਾ ਦੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ, ਜਿਸ ਨੂੰ ਜ਼ਖਮੀ ਹਾਲਤ 'ਚ ਕੋਟਕਪੂਰਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਜ਼ਖ਼ਮੀ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਬੋਲੈਰੋ ਚਾਲਕ ਜਸਵਿੰਦਰ ਸਿੰਘ ਵਾਸੀ ਗੋਂਦਾਰਾ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਬੋਲੈਰੋ ਕਾਰ ਨੇ ਪਿੱਛੇ ਤੋਂ ਮਾਰੀ ਜ਼ੋਰਦਾਰ ਟੱਕਰ

ਪੁਲਿਸ ਨੂੰ ਦਿੱਤੇ ਬਿਆਨਾਂ 'ਚ ਔਰਤ ਸੁਖਚੈਨ ਕੌਰ ਵਾਸੀ ਰੁਲੀਆ ਨਗਰ ਬਰਗਾੜੀ ਨੇ ਦੱਸਿਆ ਕਿ ਉਹ ਆਪਣੇ ਲੜਕੇ ਵੀਰਦਵਿੰਦਰ ਸਿੰਘ ਨਾਲ ਆਪਣੀ ਮਾਂ ਨੂੰ ਬੱਸ 'ਚ ਚੜ੍ਹਾਉਣ ਲਈ ਭੋਲੇ ਦੀ ਚੱਕੀ 'ਤੇ ਗਈ ਸੀ। ਆਪਣੀ ਮਾਂ ਨੂੰ ਬੱਸ ਵਿੱਚ ਬਿਠਾ ਕੇ ਉਹ ਆਪਣੇ ਪੁੱਤਰ ਵੀਰਦਵਿੰਦਰ ਸਿੰਘ ਨਾਲ ਪੈਦਲ ਘਰ ਪਰਤ ਰਿਹਾ ਸੀ। ਉਹ ਹਾਈਵੇਅ ਪਾਰ ਕਰ ਕੇ ਸਰਵਿਸ ਰੋਡ ਤੋਂ ਘਰ ਵੱਲ ਜਾ ਰਹੀ ਸੀ ਤਾਂ ਪਿੱਛੇ ਤੋਂ ਇੱਕ ਬੋਲੈਰੋ ਤੇਜ਼ ਰਫ਼ਤਾਰ ਆਈ ਅਤੇ ਬਿਨਾਂ ਹਾਰਨ ਵਜਾਏ ਹੀ ਬੋਲੈਰੋ ਚਾਲਕ ਨੇ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਦੇ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ। 

ਬੋਲੈਰੋ ਚਾਲਕ ਖਿਲਾਫ ਮਾਮਲਾ ਦਰਜ

ਥਾਣਾ ਬਾਜਾਖਾਨਾ ਦੇ ਏਐਸਆਈ ਗੁਰਮੇਜ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਬੋਲੈਰੋ ਚਾਲਕ ਜਸਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ