Lok Sabha Elections 2024: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਤੋਂ ਲੜ ਸਕਦੇ ਹਨ ਆਜ਼ਾਦ ਤੌਰ 'ਤੇ ਲੋਕਸਭਾ ਚੋਣ!

Lok Sabha Elections 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਹੈ। ਸਾਰੀਆਂ ਪਾਰਟੀਆਂ ਨੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜੇਕਰ ਬਲਕੌਰ ਸਿੰਘ ਚੋਣ ਲੜਦੇ ਹਨ ਤਾਂ ਹਲਕੇ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ।

Share:

ਪੰਜਾਬ ਨਿਊਜ।  ਸਿੱਧੂ ਦੇ ਪਿਤਾ ਆਪਣੀ ਨਾਮਜ਼ਦਗੀ ਫਾਈਲ ਤਿਆਰ ਕਰ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਚੋਣ ਲੜਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਬਲਕੌਰ ਸਿੰਘ ਨੇ ਕਦੇ ਵੀ ਰਾਜਨੀਤੀ ਜਾਂ ਚੋਣ ਲੜਨ ਤੋਂ ਗੁਰੇਜ਼ ਨਹੀਂ ਕੀਤਾ ਸੀ। ਉਨਾਂ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਮੈਂ ਚੋਣ ਲੜਾਂਗਾ। ਉਹ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। 

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਕਾਂਗਰਸ ਨੇ ਜੀਤ ਮਹਿੰਦਰ ਸਿੱਧੂ ਨੂੰ ਟਿਕਟ ਦਿੱਤੀ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਸੀਟ 'ਤੇ ਲੱਖਾ ਸਿਧਾਣਾ ਵੀ ਚੋਣ ਲੜ ਰਹੇ ਹਨ। ਜੇਕਰ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜਦੇ ਹਨ ਤਾਂ ਬਠਿੰਡਾ ਪੰਜਾਬ ਦੀ ਹੌਟ ਸੀਟ ਬਣ ਸਕਦਾ ਹੈ ਅਤੇ ਸੀਟ ’ਤੇ ਮੁਕਾਬਲਾ ਹੋਵੇਗਾ।

 ਮੂਸੇਵਾਲਾ ਨੇ ਮਾਨਸਾ ਤੋਂ ਲੜੀ ਸੀ ਚੋਣ 

ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਚੋਣ ਲੜੀ ਸੀ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ ਪਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਹਰਾਇਆ। ਸਿੱਧੂ ਮੂਸੇਵਾਲਾ ਦੀ ਇਹ ਪਹਿਲੀ ਚੋਣ ਸੀ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਨੂੰ ਪੰਜਾਬ ਦੇ 2 ਅਤੇ ਹਰਿਆਣਾ ਦੇ 4 ਸ਼ਾਰਪਸ਼ੂਟਰਾਂ ਨੇ ਗੋਲੀ ਮਾਰੀ ਸੀ। ਇਸ ਤੋਂ ਬਾਅਦ ਲਾਰੈਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ। ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਸੀ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ।

ਇਹ ਵੀ ਪੜ੍ਹੋ