ਬਲਵੰਤ ਸਿੰਘ ਰਾਜੋਆਣਾ ਮਾਮਲੇ 'ਚ ਨਹੀਂ ਹੋ ਸਕਿਆ ਫੈਸਲਾ - 29 ਸਾਲਾਂ ਤੋਂ ਜੇਲ੍ਹ 'ਚ ਭੁਗਤ ਰਿਹਾ ਮੌਤ ਦੀ ਸਜ਼ਾ

ਪਿਛਲੀ ਸੁਣਵਾਈ ਵਿੱਚ, ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਦੀ ਸੁਣਵਾਈ ਤਤਕਾਲੀ ਚੀਫ ਜਸਟਿਸ ਐਸ.ਏ. ਬੋਬੜੇ ਦੇ ਕਾਰਜਕਾਲ ਤੋਂ ਹੀ ਪੈਂਡਿੰਗ ਹੈ। 

Courtesy: file photo

Share:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਸੀ, ਪਰ ਅੱਜ ਵੀ ਸੁਪਰੀਮ ਕੋਰਟ ਵੱਲੋਂ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਰਾਜੋਆਣਾ ਨੇ "ਅਸਾਧਾਰਨ" ਅਤੇ "ਅਨੁਚਿਤ ਦੇਰੀ" ਦੇ ਆਧਾਰ 'ਤੇ ਆਪਣੀ ਮੌਤ ਦੀ ਸਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ ਵਿੱਚ ਬਹੁਤ ਜ਼ਿਆਦਾ ਸਮਾਂ ਲਿਆ ਹੈ। ਉਹ ਲਗਭਗ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਪਿਛਲੀ ਸੁਣਵਾਈ ਵਿੱਚ, ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਦੀ ਸੁਣਵਾਈ ਤਤਕਾਲੀ ਚੀਫ ਜਸਟਿਸ ਐਸ.ਏ. ਬੋਬੜੇ ਦੇ ਕਾਰਜਕਾਲ ਤੋਂ ਹੀ ਪੈਂਡਿੰਗ ਹੈ। 

ਜਾਣੋ ਜਸਟਿਸ ਨੇ ਕੀ ਕਿਹਾ 

ਉਨ੍ਹਾਂ ਕਿਹਾ ਕਿ ਰਾਜੋਆਣਾ 15 ਸਾਲਾਂ ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਵਕੀਲ ਨੇ ਦਲੀਲ ਦਿੱਤੀ ਕਿ ਹੁਣ ਉਸਨੂੰ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ, ਜਿਸ 'ਤੇ ਕੇਸ ਦੀ ਸੁਣਵਾਈ ਕਰ ਰਹੇ ਜਸਟਿਸ ਬੀ.ਆਰ. ਗਵਈ ਨੇ ਕਿਹਾ ਸੀ- ਜਾਂ ਤਾਂ ਤੁਸੀਂ ਫੈਸਲਾ ਲਓ ਨਹੀਂ ਤਾਂ ਅਸੀਂ ਮਾਮਲੇ ਦੀ ਸੁਣਵਾਈ ਮੈਰਿਟ ਦੇ ਆਧਾਰ 'ਤੇ ਕਰਾਂਗੇ। ਪਰ ਹਰ ਮਾਮਲਾ ਇੱਕੋ ਜਿਹਾ ਨਹੀਂ ਹੁੰਦਾ। ਉਮਰ ਕੈਦ ਦਾ ਵਿਕਲਪ ਵੀ ਹੈ।

31 ਅਗਸਤ 1995 ਨੂੰ ਕੀਤਾ ਸੀ ਕਤਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਕਰ ਦਿੱਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ, ਉਸਨੇ ਅਤੇ ਪੰਜਾਬ ਪੁਲਿਸ ਦੇ ਕਰਮਚਾਰੀ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਮਾਰਿਆ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ 'ਤੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰੀਕੇ ਨਾਲ ਰਚੀ ਗਈ ਸੀ ਕਿ ਜੇਕਰ ਦਿਲਾਵਰ ਅਸਫਲ ਹੋ ਜਾਂਦਾ ਤਾਂ ਰਾਜੋਆਣਾ ਵੱਲੋਂ ਹਮਲਾ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ