ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ 

ਉਸ ਨੇ ਮੰਗਲਵਾਰ ਨੂੰ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਦਾ ਸਟਾਫ ਰੋਜ਼ ਦੀ ਤਰਾਂ ਉਸ ਕੋਲ ਖਾਣਾ ਲੈ ਕੇ ਗਿਆ ਸੀ, ਪਰ ਉਸ ਨੇ ਕੁਝ ਵੀ ਨਹੀਂ ਖਾਇਆ। ਅਧਿਕਾਰਿਆਂ ਵਲੋਂ ਭੁੱਖ ਹੜਤਾਲ ਦੀ ਪੁਸ਼ਟੀ ਕੀਤੀ ਗਈ ਹੈ। 

Share:

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ  ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਸ ਨੇ ਮੰਗਲਵਾਰ ਨੂੰ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਦਾ ਸਟਾਫ ਰੋਜ਼ ਦੀ ਤਰਾਂ ਉਸ ਕੋਲ ਖਾਣਾ ਲੈ ਕੇ ਗਿਆ ਸੀ, ਪਰ ਉਸ ਨੇ ਕੁਝ ਵੀ ਖਾਣ ਤੋਂ ਮਨਾ ਕਰ ਦਿੱਤਾ। ਦਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਹੋਈ ਹੈ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਸੋਮਵਾਰ ਨੂੰ ਸ਼੍ਰੋਸਣੀ ਕਮੇਟੀ ਦੇ ਆਗੂਆਂ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ  ਜੇਲ੍ਹ ਅਧਿਕਾਰਿਆਂ ਵਲੋਂ ਉਹਨਾਂ ਨੂੰ ਮੁਲਾਕਾਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਹੈ ਕਿ ਰਾਜੋਆਣਾ ਭੁੱਖ ਹੜਤਾਲ ਕਰਨ, ਪਰ ਉਹਨਾਂ ਨੇ ਆਪਣੀ ਹੜਤਾਲ ਸ਼ੁਰੂ ਕਰ ਦਿੱਤੀ ਹੈ। 

ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ

ਰਾਜੋਆਣਾ ਦੀ ਭੁੱਖ ਹੜਤਾਲ ਦੀ ਪੁਸ਼ਟੀ ਵੀ  ਜੇਲ੍ਹ ਦੇ ਅਧਿਕਾਰੀਆਂ ਨੇ ਕੀਤੀ ਹੈ। ਜੇਲ੍ਹ ਵਿੱਚ ਉਸ ਦੀ ਭੈਣ ਤੋਂ ਇਲਾਵਾ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਬਲਵੰਤ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ, ਪਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ’ਤੇ ਗੁੱਸਾ ਜ਼ਾਹਰ ਕੀਤਾ। ਜਿਸ ਤੋਂ ਬਾਅਦ ਉਸਨੇ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ ਪਰ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰਕੇ ਬਲਵੰਤ ਸਿੰਘ ਭੁੱਖ ਹੜਤਾਲ 'ਤੇ ਚਲੇ ਗਏ। ਰਾਜੋਆਣਾ ਦੀ ਭੈਣ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲੀ ਪਰ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ