ਪੰਜਾਬ ਦੇ ਇਸ ਜ਼ਿਲ੍ਹੇ ਅੰਦਰ ਫੌਜੀ ਰੰਗ ਦੇ ਕੱਪੜਿਆਂ ਤੇ ਗੱਡੀਆਂ ਉਪਰ ਲੱਗੀ ਰੋਕ

ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Courtesy: file photo

Share:

ਪੰਜਾਬ ਨਿਊਜ਼। ਜਿਵੇਂ ਕਿ ਪੰਜਾਬ ਅੰਦਰ ਲਗਾਤਾਰ ਪੁਲਿਸ ਥਾਣਿਆਂ, ਚੌਕੀਆਂ ਤੇ ਹੋਰ ਥਾਵਾਂ ਉਪਰ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਇਸ ਨਾਲ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਰੋਜ਼ਾਨਾ ਹੀ ਸਖਤ ਕਦਮ ਚੁੱਕੇ ਜਾ ਰਹੇ ਹਨ ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ। ਇਸੇ ਕੜੀ ਅਧੀਨ ਫਤਹਿਗੜ੍ਹ ਸਾਹਿਬ ਜਿਲ੍ਹੇ ਅੰਦਰ ਜਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

ਅਮਨ-ਕਾਨੂੰਨ ਦੀ ਸਥਿਤੀ ਨੂੰ ਹੋ ਸਕਦਾ ਖ਼ਤਰਾ 

ਜਿਲ੍ਹਾ ਮੈਜਿਸਟਰੇਟ ਅਨੁਸਾਰ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 13 ਅਪ੍ਰੈਲ, 2025  ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ