ਵਿਦੇਸ਼ ਰਹਿੰਦੇ ਸਨ ਬੈਂਕ ਮੁਲਾਜ਼ਮ ਦੇ ਬੱਚੇ, ਪੈਸਿਆਂ ਖਾਤਰ ਅਣਪਛਾਤਿਆਂ ਕੀਤਾ ਕਤਲ

ਵਾਰਦਾਤ ਦੀ ਪੁਸ਼ਟੀ ਕਰਦਿਆਂ ਡੀਐਸਪੀ ਭਾਰਤ ਭੂਸ਼ਣ ਸੈਣੀ ਨੇ ਦੱਸਿਆ ਕਿ ਮੌਕੇ ਤੋਂ ਜਾਪਦਾ ਹੈ ਕਿ ਇਹ ਕਤਲ ਅਣਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ ਜੋ ਚੋਰੀ ਦੀ ਨੀਅਤ ਨਾਲ ਮ੍ਰਿਤਕ ਦੇ ਘਰ ਵਿੱਚ ਦਾਖ਼ਲ ਹੋਏ ਸਨ। ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share:

ਕਪੂਰਥਲਾ ਦੇ ਪਿੰਡ ਦਿਆਲਪੁਰ 'ਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਸੇਵਾਮੁਕਤ ਬੈਂਕ ਮੁਲਾਜ਼ਮ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀਐੱਸਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ 'ਚ ਰਖਵਾਇਆ।

ਕੁਝ ਸਾਲ ਪਹਿਲਾਂ ਹੋਇਆ ਸੀ ਸੇਵਾਮੁਕਤ

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ 76 ਸਾਲਾਂ ਤੋਂ ਪਿੰਡ ਦਿਆਲਪੁਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀ ਪਤਨੀ ਦਾ ਦੇਹਾਂਤ ਹੋ ਗਿਆ ਸੀ ਅਤੇ ਉਹ ਕੁਝ ਸਾਲ ਪਹਿਲਾਂ ਉਹ ਸਹਿਕਾਰੀ ਬੈਂਕ ਤੋਂ ਸੇਵਾਮੁਕਤ ਹੋਇਆ ਸੀ। ਉਸ ਦੇ ਦੋ ਬੱਚੇ ਵਿਦੇਸ਼ ਰਹਿੰਦੇ ਸਨ। ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ

Tags :