ਪੰਜਾਬ ਦੇ ਰਾਜਪਾਲ Banwari Lal Purohit ਨੇ ਅਹੁੱਦੇ ਤੋਂ ਦਿੱਤਾ ਅਸਤੀਫਾ  

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ (3 ਫਰਵਰੀ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੀਐੱਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ।

Share:

Banwari Lal Purohit resigned from His Governor Post ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਜਾਣਕਾਰੀ ਮੁਤਾਬਕ ਬਨਵਾਰੀ ਲਾਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਨਿਜੀ ਕਾਰਨਾਂ ਕਰਕੇ ਦਿੱਤਾ ਪੁਰੋਹਿਤ ਨੇ ਅਸਤੀਫਾ

ਜਾਣਕਾਰੀ ਮੁਤਾਬਕ ਬਨਵਾਰੀ ਲਾਲ ਨੇ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਿੱਤੇ ਅਸਤੀਫ਼ੇ ਦੇ ਪੱਤਰ ਵਿੱਚ ਬਨਵਾਰੀ ਲਾਲ ਨੇ ਲਿਖਿਆ ਹੈ ਕਿ ਮੈਂ ਆਪਣੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਕਾਰਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ। ਕਿਰਪਾ ਕਰਕੇ ਇਸਨੂੰ ਸਵੀਕਾਰ ਕਰੋ।

ਭਗਵੰਤ ਮਾਨ ਨੂੰ ਪੁਰੋਹਿਤ ਨੇ ਦੁਆਈ ਸੀ ਸਹੁੰ 

ਜਦੋਂ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਬਣੇ ਤਾਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਸੀ। ਬਾਅਦ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਤਾਂ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਇਸ ਤੋਂ ਬਾਅਦ ਫਰਵਰੀ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ। ਆਮ ਆਦਮੀ ਪਾਰਟੀ (ਆਪ) ਨੇ ਰਿਕਾਰਡ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ।

ਗਵਰਨਰ ਨੇ ਚਾਰਾਂ ਬਿੱਲਾਂ ਦੱਸਿਆ ਸੀ ਗੈਰ-ਕਾਨੂੰਨੀ 

19-20 ਜੂਨ 2022 ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਨੇ 4 ਬਿੱਲ ਪਾਸ ਕਰਕੇ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜੇ ਸਨ। ਇਨ੍ਹਾਂ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ, ਪੰਜਾਬ ਪੁਲਿਸ (ਸੋਧ) ਬਿੱਲ, ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਅਤੇ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ ਸ਼ਾਮਲ ਹਨ। ਮਾਹਿਰਾਂ ਦੀ ਰਾਏ ਦੇ ਆਧਾਰ 'ਤੇ ਰਾਜਪਾਲ ਨੇ ਇਨ੍ਹਾਂ ਚਾਰਾਂ ਬਿੱਲਾਂ ਅਤੇ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਸੁਪਰੀਮ ਕੋਰਟ ਗਈ ਸੀ ਪੰਜਾਬ ਸਰਕਾਰ

ਇਸ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਗਈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਰਾਜਪਾਲ ਰਾਜ ਦਾ ਅਣਚੁਣਿਆ ਮੁਖੀ ਹੈ ਅਤੇ ਉਸ ਨੂੰ ਵਿਧਾਨ ਸਭਾਵਾਂ ਦੀਆਂ ਕਾਨੂੰਨ ਬਣਾਉਣ ਦੀਆਂ ਸ਼ਕਤੀਆਂ 'ਤੇ ਰੋਕ ਲਗਾਉਣ ਦਾ ਅਧਿਕਾਰ ਨਹੀਂ ਹੈ। ਅਦਾਲਤ ਨੇ ਵਿਸ਼ੇਸ਼ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ।

ਪੁਰੋਹਿਤ ਨੇ ਨਸ਼ਿਆਂ ਬਾਰੇ ਸਵਾਲ ਉਠਾਏ

ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਹੁੰਦਿਆਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ। ਰਾਜਪਾਲ ਨੇ ਇੱਥੋਂ ਤੱਕ ਕਿਹਾ ਕਿ ਸਰਹੱਦੀ ਪੱਟੀ ਵਿੱਚ ਕਰਿਆਨੇ ਦੀਆਂ ਦੁਕਾਨਾਂ ’ਤੇ ਵੀ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ।

ਇਹ ਵੀ ਪੜ੍ਹੋ