Batala: ਬੱਚਿਆਂ ਦੀ ਲੜਾਈ ਦੌਰਾਨ ਚੱਲੇ ਇੱਟਾਂ-ਪੱਥਰ ਤੇ ਗੋਲੀਆਂ, 2 ਜ਼ਖਮੀ

ਡੀਐਸਪੀ ਸਿਟੀ ਲਲਿਤ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

Punjab News: ਬਟਾਲਾ ਦੇ ਗੁਰੂ ਨਾਨਕ ਨਗਰ ਵਿੱਚ ਦੇਰ ਰਾਤ 6 ਸਾਲ ਦੇ ਬੱਚਿਆਂ ਵਿੱਚ ਹੋਈ ਲੜਾਈ ਨੇ ਗੰਭੀਰ ਰੂਪ ਲੈ ਲਿਆ। ਜਿਸ ਵਿੱਚ ਇੱਕ ਧਿਰ ਵੱਲੋਂ 6 ਰਾਉਂਡ ਫਾਇਰ ਕੀਤੇ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ ਬਰਾਮਦ ਕਰਕੇ ਦੋਵਾਂ ਧਿਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ।

ਚਲਾਏ ਇੱਟਾਂ-ਪੱਥਰ

ਪੁਲਿਸ ਅਧਿਕਾਰੀ ਮੋਹਿਤ ਬੇਦੀ ਨੇ ਦੱਸਿਆ ਕਿ ਉਹ ਡਿਊਟੀ 'ਤੇ ਸਨ ਤਾਂ ਉਨ੍ਹਾਂ ਨੂੰ ਆਪਣੀ ਪਤਨੀ ਦਾ ਫ਼ੋਨ ਆਇਆ ਕਿ ਗਲੀ 'ਚ ਬੱਚਿਆਂ ਦੀ ਆਪਸ 'ਚ ਲੜਾਈ ਹੋ ਗਈ ਹੈ ਅਤੇ ਗੁਆਂਢੀ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਗਾਲਾ ਕੱਢ ਰਹੇ ਹਨ ਅਤੇ ਕੁੱਟਮਾਰ ਕਰ ਰਹੇ ਹਨ। ਜਦੋਂ ਮੈਂ ਆਪਣੇ ਭਰਾ ਅਤੇ ਦੋਸਤ ਨਾਲ ਗੁਆਂਢ ਦੇ ਚਾਚੇ ਨਾਲ ਗੱਲ ਕਰਨ ਲਈ ਆਇਆ ਤਾਂ ਉਨ੍ਹਾਂ ਨੇ ਉੱਪਰੋਂ ਇੱਟਾਂ ਅਤੇ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ ਅਤੇ ਲਗਾਤਾਰ 6 ਰਾਉਂਡ ਫਾਇਰ ਕੀਤੇ। ਉਨ੍ਹਾਂ ਪੁਲਿਸ ਵਿਭਾਗ ਤੋਂ ਮੰਗ ਕੀਤੀ ਗਈ ਹੈ ਕਿ ਗੋਲੀ ਚਲਾਉਣ ਵਾਲੇ ਪਿਓ-ਪੁੱਤ ਖਿਲਾਫ 307 ਦਾ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ |

ਦੂਜੀ ਧਿਰ ਦਾ ਦੋਸ਼

ਦੂਜੀ ਧਿਰ ਨੇ ਦੋਸ਼ ਲਾਇਆ ਕਿ ਬੱਚਿਆਂ ਦੀ ਆਪਸੀ ਲੜਾਈ ਤੋਂ ਬਾਅਦ ਪੁਲਿਸ ਮੁਲਾਜ਼ਮ ਦੀ ਪਤਨੀ ਸਾਡੇ ਘਰ ਆ ਗਈ ਅਤੇ ਸਾਨੂੰ ਗਾਲ੍ਹਾਂ ਕੱਢਣ ਲੱਗ ਪਈ ਅਤੇ ਉਸ ਤੋਂ ਬਾਅਦ ਉਸ ਦਾ ਪਤੀ ਆਪਣੇ 30-40 ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਆਇਆ ਅਤੇ ਸਾਡੇ ਘਰ ’ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ