Bathinda: ਨੈਸ਼ਨਲ ਹਾਈਵੇ ਤੇ ਭਿਆਨਕ ਸੜਕ ਹਾਦਸਾ,5 ਦੀ ਮੌਤ

ਹਾਦਸਾ ਨੈਸ਼ਨਲ ਹਾਈਵੇ 'ਤੇ ਪਿੰਡ ਜ਼ਿੱਦ ਨੇੜੇ ਵਾਪਰਿਆ। ਸਹਾਰਾ ਸੇਵਾ ਸੁਸਾਇਟੀ ਦੇ ਮੈਂਬਰ ਸੰਦੀਪ ਨੇ ਦੱਸਿਆ ਕਿ ਹਾਦਸੇ ਬਾਰੇ ਜਦੋਂ ਟੀਮ ਨੂੰ ਪਤਾ ਲੱਗਾ ਤਾਂ ਉਹ 3 ਐਂਬੂਲੈਂਸਾਂ ਨਾਲ ਮੌਕੇ ’ਤੇ ਪਹੁੰਚ ਗਏ।

Share:

ਪੰਜਾਬ ਦੇ ਬਠਿੰਡਾ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ। ਬਠਿੰਡਾ ਵਿੱਚ ਸ਼ਨੀਵਾਰ ਰਾਤ ਨੂੰ 2 ਕਾਰਾਂ ਆਪਸ ਵਿੱਚ ਖਤਰਨਾਕ ਟੱਕਰ ਹੋ ਗਈ। ਇਸ ਹਾਦਸੇ '5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਇਹ ਹਾਦਸਾ ਨੈਸ਼ਨਲ ਹਾਈਵੇ 'ਤੇ ਪਿੰਡ ਜ਼ਿੱਦ ਨੇੜੇ ਵਾਪਰਿਆ। ਸਹਾਰਾ ਸੇਵਾ ਸੁਸਾਇਟੀ ਦੇ ਮੈਂਬਰ ਸੰਦੀਪ ਨੇ ਦੱਸਿਆ ਕਿ ਹਾਦਸੇ ਬਾਰੇ ਜਦੋਂ ਟੀਮ ਨੂੰ ਪਤਾ ਲੱਗਾ ਤਾਂ ਉਹ 3 ਐਂਬੂਲੈਂਸਾਂ ਨਾਲ ਮੌਕੇ ਤੇ ਪਹੁੰਚ ਗਏ। ਕਾਰਾਂ ਦੀ ਜ਼ਬਰਦਸਤ ਟੱਕਰ ਹੋ ਗਈ। ਕਾਰ ਵਿੱਚੋਂ ਪੰਜਾਂ ਲਾਸ਼ਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਭੇਜ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ

ਇਹ ਵੀ ਪੜ੍ਹੋ