Bathinda: ਨਜਾਇਜ਼ ਕਬਜ਼ਿਆਂ 'ਤੇ ਹਾਈਕੋਰਟ ਦਾ ਸਖ਼ਤ ਰੁਖ, ਪ੍ਰਸ਼ਾਸਨ ਨੂੰ ਸੁਣਾ ਦਿੱਤੇ ਇਹ ਹੁਕਮ

ਹਾਈ ਕੋਰਟ ਨੇ ਡੀਸੀ ਅਤੇ ਐਸਐਸਪੀ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਅਜਿਹੇ 'ਚ ਉਨ੍ਹਾਂ ਨੂੰ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ।

Share:

Punjab News: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਠਿੰਡਾ ਵਿੱਚ ਨਾਜਾਇਜ਼ ਕਬਜ਼ਿਆਂ ਨਾਲ ਸਬੰਧਤ ਮਾਮਲੇ ਤੇ ਸੁਣਵਾਈ ਕੀਤੀ ਗਈ। ਇਸ ਦੌਰਾਨ ਹਾਈਕੋਰਟ ਨੇ ਉਥੋਂ ਦੇ ਡੀਸੀ ਅਤੇ ਐਸਐਸਪੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਘਾਟ ਹੈ ਤਾਂ ਇਸ ਕੰਮ ਲਈ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਨੂੰ ਆਰਜ਼ੀ ਤੌਰ ’ਤੇ ਵਰਤਿਆ ਜਾਵੇ। ਹੁਣ ਇਸ ਮਾਮਲੇ ਦੀ ਸੁਣਵਾਈ 20 ਮਾਰਚ ਨੂੰ ਤੈਅ ਕੀਤੀ ਗਈ ਹੈ।

ਹਾਈਕੋਰਟ ਨੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ

ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਹਾਈਕੋਰਟ ਪੂਰੀ ਤਰ੍ਹਾਂ ਸਖ਼ਤ ਨਜ਼ਰ ਆਇਆ। ਹਾਈ ਕੋਰਟ ਨੇ ਡੀਸੀ ਅਤੇ ਐਸਐਸਪੀ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਅਜਿਹੇ 'ਚ ਉਨ੍ਹਾਂ ਨੂੰ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ।

ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਸਾਹਮਣਾ

ਦੱਸ ਦੇਈਏ ਕਿ ਬਠਿੰਡਾ ਦੇ ਫੇਜ਼-1 ਤੋਂ 5 ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਇਸ ਵਿੱਚ ਦੋ ਮਸ਼ਹੂਰ ਕਲੋਨੀਆਂ ਸ਼ਾਮਲ ਹਨ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਇਸ ਤਰ੍ਹਾਂ ਦੀ ਸਮੱਸਿਆ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਮੌਜੂਦ ਹੈ। ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ ਹੈ।

ਇਹ ਵੀ ਪੜ੍ਹੋ