Bathinda: ਪੁਲਿਸ ਹਿਰਾਸਤ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਡੀਐਸਪੀ ਸਿਟੀ ਨੇ ਦਿਵਾਇਆ ਇਨਸਾਫ਼ ਦਾ ਭਰੋਸਾ

ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਡੀਐਸਪੀ ਸਿਟੀ 2 ਨੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Share:

ਪੰਜਾਬ ਦੇ ਬਠਿੰਡਾ ਦੇ ਕੈਂਟ ਥਾਣੇ ਵਿੱਚ ਚਾਰ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਨੌਜਵਾਨ ਦੀ ਹਾਲਤ ਅਚਾਨਕ ਨਾਜ਼ੁਕ ਹੋ ਗਈ ਸੀ, ਜਿਸ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੀ ਮੌਤ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਾਰਨ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।  

1 ਨਵੰਬਰ 2019 ਨੂੰ ਮ੍ਰਿਤਕ ਖਿਲਾਫ ਕੀਤਾ ਸੀ ਲੁੱਟ ਦਾ ਮਾਮਲਾ ਦਰਜ

ਦਰਅਸਲ 1 ਨਵੰਬਰ 2019 ਨੂੰ ਕੈਂਟ ਥਾਣਾ ਪੁਲਿਸ ਨੇ ਪਿੰਡ ਸਿਧਾਣਾ ਦੇ ਰਹਿਣ ਵਾਲੇ 23 ਸਾਲਾ ਮਨਮੋਹਨ ਸਿੰਘ ਖਲੀਫ ਦੇ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਸੀ, ਜਿਸ 'ਚ ਉਹ ਫਰਾਰ ਹੋ ਗਿਆ ਸੀ। ਬੀਤੇ ਵੀਰਵਾਰ ਥਾਣਾ ਕੈਂਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋਸ਼ੀ ਮਨਮੋਹਨ ਸਿੰਘ ਨੂੰ ਉਸ ਦੇ ਪਿੰਡ ਸਿਧਾਣਾ ਤੋਂ ਗ੍ਰਿਫਤਾਰ ਕੀਤਾ ਸੀ। ਵੀਰਵਾਰ ਸ਼ਾਮ ਨੂੰ ਪੁਲਿਸ ਹਿਰਾਸਤ 'ਚ ਉਸ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ।

ਨੌਜਵਾਨ ਦੀ ਮਾਸੀ ਨੇ ਲਗਾਇਆ ਪੁਲਿਸ ਤੇ ਦੋਸ਼ 

ਮ੍ਰਿਤਕ ਨੌਜਵਾਨ ਦੀ ਮਾਸੀ ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਵੀਰਵਾਰ ਸਵੇਰੇ ਉਸ ਦੇ ਭਤੀਜੇ ਨੂੰ ਕੈਂਟ ਪੁਲਿਸ ਨੇ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਦੁਪਹਿਰ ਬਾਅਦ ਉਹ ਆਪਣੇ ਭਤੀਜੇ ਨੂੰ ਮਿਲਣ ਲਈ ਕੈਂਟ ਥਾਣੇ ਗਈ ਸੀ। ਦੁਪਹਿਰ ਦਾ ਖਾਣਾ ਖਾਵਾਉਣ ਤੋਂ ਬਾਅਦ ਜਦੋਂ ਉਹ ਵਾਪਸ ਆਈ ਤਾਂ ਭਤੀਜਾ ਮਨਮੋਹਨ ਠੀਕ-ਠਾਕ ਸੀ। ਸ਼ਾਮ ਨੂੰ ਜਦੋਂ ਉਹ ਫਿਰ ਖਾਣਾ ਲੈ ਕੇ ਕੈਂਟ ਥਾਣੇ ਪਹੁੰਚੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਸ ਦਾ ਭਤੀਜਾ ਬਿਮਾਰ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦੋਂ ਉਹ ਉੱਥੇ ਪਹੁੰਚੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮਾਸੀ ਜਸਵਿੰਦਰ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਭਤੀਜੇ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਤੀਜਾ ਤੁਰਨ ਤੋਂ ਅਸਮਰੱਥ ਸੀ। ਇਸ ਦੌਰਾਨ ਡੀਐਸਪੀ ਸਿਟੀ ਦੋ ਨੇ ਦੋਸ਼ਾਂ ਦੀ ਜਾਂਚ ਕਰਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ