Farmers Protest Update: ਕਿਸਾਨਾਂ ਦਾ ਸੰਘਰਸ਼ ਟਾਲਣ ਲਈ ਭਗਵੰਤ ਮਾਨ ਵੀ ਲਾ ਰਹੇ ਜ਼ੋਰ, ਜਾਣੋ ਕੀ ਹੁਕਮ ਕੀਤੇ ਜਾਰੀ

Farmers Protest Update:ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਕਮਾਨ ਆਪਣੇ ਹੱਥ ਲੈ ਲਈ ਹੈ। ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਜ਼ਿੰਮੇਵਾਰੀ ਲੈ ਰਹੇ ਹਨ। ਉਹ ਪਿਛਲੇ 2 ਦਿਨਾਂ ਤੋਂ ਕੇਂਦਰ ਸਰਕਾਰ ਨਾਲ ਸਿੱਧੇ ਸੰਪਰਕ ਵਿੱਚ ਹਨ। 

Share:

Farmers Protest Update: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਵੱਡੇ ਪ੍ਰਦਰਸ਼ਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਲੈ ਕੇ ਕੇਂਦਰ, ਪੰਜਾਬ-ਹਰਿਆਣਾ ਸਰਕਾਰ ਦੇ ਸਾਹ ਸੁਕਣੇ ਸ਼ੁਰੂ ਹੋ ਗਏ ਹਨ, ਕਿਉਂਕਿ ਚੋਣਾਂ ਵਿੱਚ ਇਸਦਾ ਨੁਕਸਾਨ ਚੁੱਕਣਾ ਪੈ ਸਕਦਾ ਹੈ। ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਕਮਾਨ ਆਪਣੇ ਹੱਥ ਲੈ ਲਈ ਹੈ। ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਜ਼ਿੰਮੇਵਾਰੀ ਲੈ ਰਹੇ ਹਨ। ਉਹ ਪਿਛਲੇ 2 ਦਿਨਾਂ ਤੋਂ ਕੇਂਦਰ ਸਰਕਾਰ ਨਾਲ ਸਿੱਧੇ ਸੰਪਰਕ ਵਿੱਚ ਹਨ। ਉਧਰ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। 

ਵਿਭਾਗਾਂ ਨੂੰ ਆਪਣਾ ਰਿਕਾਰਡ ਤਿਆਰ ਰੱਖਣ ਦੇ ਨਿਰਦੇਸ਼

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜੇਕਰ ਕੇਂਦਰ ਤੋਂ ਕਿਸਾਨਾਂ ਨਾਲ ਸਬੰਧਤ ਕੋਈ ਸੂਚਨਾ ਮੰਗੀ ਜਾਂਦੀ ਹੈ ਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈ ਜਾਵੇ। ਇਸ ਕੰਮ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਵਿਭਾਗਾਂ ਨੂੰ ਆਪਣਾ ਰਿਕਾਰਡ ਤਿਆਰ ਰੱਖਣ ਲਈ ਕਿਹਾ ਗਿਆ ਹੈ। ਮਾਨ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਕਿਸਾਨਾਂ ਨਾਲ ਵੱਖਰੀ ਪੰਜਾਬ ਪੱਧਰੀ ਮੀਟਿੰਗ ਕਰਨੀ ਪਵੇ ਤਾਂ ਵੀ ਅਸੀਂ ਪਿੱਛੇ ਨਹੀਂ ਹਟਾਂਗੇ। ਕਿਸਾਨਾਂ ਦੇ ਮਸਲੇ ਧਰਨੇ-ਮੁਜ਼ਾਹਰਿਆਂ ਰਾਹੀਂ ਨਹੀਂ, ਮੀਟਿੰਗਾਂ ਰਾਹੀਂ ਹੱਲ ਕੀਤੇ ਜਾਣਗੇ।

ਆਖਿਰ ਮਾਨ ਸਰਕਾਰ ਕਿਓਂ ਲੈ ਰਹੀ ਸੰਘਰਸ਼ ਟਾਲਣ ਵਿੱਚ ਦਿਲਚਸਪੀ?

ਕਿਸਾਨਾਂ ਵੱਲੋਂ ਸੰਘਰਸ਼ ਤੋਂ ਬਚਣ ਲਈ ਕੀਤੇ ਜਾ ਰਹੇ ਯਤਨਾਂ ਪਿੱਛੇ ਕਈ ਕਾਰਨ ਮੰਨੇ ਜਾ ਰਹੇ ਹਨ। ਪਹਿਲੀ ਗੱਲ ਤਾਂ ਇਹ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਲੋਕ ਸਭਾ ਚੋਣਾਂ ਨੇੜੇ ਹਨ। ਅਜਿਹੇ 'ਚ ਕੋਈ ਵੀ ਪਾਰਟੀ ਕਿਸਾਨਾਂ ਨਾਲ ਉਲਝਣਾ ਨਹੀਂ ਚਾਹੁੰਦੀ। ਜੇਕਰ ਪੰਜਾਬ ਸਰਕਾਰ ਦੇ ਯਤਨਾਂ ਨਾਲ ਇਹ ਮਾਮਲਾ ਹੱਲ ਹੋ ਜਾਂਦਾ ਹੈ ਤਾਂ ਸਰਕਾਰ ਕਿਸਾਨਾਂ ਦੇ ਹੋਰ ਨੇੜੇ ਹੋ ਜਾਵੇਗੀ। ਇਸ ਤੋਂ ਇਲਾਵਾ ਜੇਕਰ ਇਹ ਸੰਘਰਸ਼ ਜਾਰੀ ਰਿਹਾ ਤਾਂ ਇਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੀ ਨੁਕਸਾਨ ਹੋਵੇਗਾ, ਕਿਉਂਕਿ ਹਰਿਆਣਾ ਸਮੇਤ ਕਈ ਥਾਵਾਂ ਤੋਂ ਪੰਜਾਬ ਨੂੰ ਆਰਡਰ ਆਉਂਦੇ ਹਨ। ਸਰਕਾਰ ਨੂੰ ਸਿੱਧੇ ਮਾਲੀਏ ਦਾ ਨੁਕਸਾਨ ਹੋਵੇਗਾ। ਨਾਲ ਹੀ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਚੱਲ ਰਹੀ ਮੁਹਿੰਮ ਨੂੰ ਵੀ ਝਟਕਾ ਲੱਗੇਗਾ। ਹਾਲਾਂਕਿ ਕੇਂਦਰ ਵੀ ਕਿਸਾਨਾਂ ਦੇ ਗੁੱਸੇ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ।
 

ਇਹ ਵੀ ਪੜ੍ਹੋ