Hoshiarpur: ਗੈਂਗਸਟਰ ਰਾਣਾ ਦੀ ਗੋਲੀ ਨਾਲ ਸ਼ਹੀਦ ਹੋਏ ਕਾਂਸਟੇਬਲ ਅੰਮ੍ਰਿਤਪਾਲ ਦੇ ਜੱਦੀ ਪਹੁੰਚੇ ਭਗਵੰਤ ਮਾਨ, ਕੀਤੇ ਇਹ ਵੱਡੇ ਐਲਾਨ

Hoshiarpur: ਸੀਐਮ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।ਸਰਕਾਰ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਗਿਆ।

Share:

Hoshiarpur: ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਸ਼ਹੀਦ ਦੇ ਜੱਦੀ ਪਿੰਡ ਜੰਡੌਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਦੇ ਪਿਤਾ, ਮਾਤਾ ਅਤੇ ਪਤਨੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।ਸਰਕਾਰ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਗਿਆ।

ਪੁਲਿਸ ਨੇ ਗੈਂਗਸਟਰ ਦਾ ਕਰ ਦਿੱਤਾ ਸੀ ਐਨਕਾਊਂਟਰ

ਸੀਨੀਅਰ ਕਾਂਸਟੇਬਲ ਦਾ ਕਤਲ ਕਰਨ ਵਾਲੇ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਉਸ ਨੇ ਪਿਛਲੇ ਐਤਵਾਰ (17 ਮਾਰਚ) ਨੂੰ ਮੁਕੇਰੀਆਂ ਵਿੱਚ ਇੱਕ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ। ਸੋਮਵਾਰ ਸਵੇਰੇ ਪੈਟਰੋਲ ਪੰਪ 'ਤੇ ਮੋਟਰਸਾਈਕਲ 'ਤੇ ਪੈਟਰੋਲ ਭਰਦੇ ਸਮੇਂ ਕੁਝ ਲੋਕਾਂ ਨੇ ਇਹ ਦੇਖਿਆ। ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਹੁਸ਼ਿਆਰਪੁਰ ਦੇ ਭੰਗਾਲਾ ਵਿਖੇ ਇੱਕ ਸੁੰਨਸਾਨ ਜਗ੍ਹਾ 'ਤੇ ਉਸਦਾ ਸਾਹਮਣਾ ਕੀਤਾ ਗਿਆ। ਜਿੱਥੇ ਅਜੇ ਵੀ ਪੁਲਿਸ ਫੋਰਸ ਤਾਇਨਾਤ ਹੈ।

ਇਹ ਵੀ ਪੜ੍ਹੋ