Bhagwant Maan sarkar Tuhade Dwar : ‘ਮਾਨ ਸਰਕਾਰ-ਤੁਹਾਡੇ ਦੁਆਰ’ ਘਰ ਬੈਠੇ ਮਿਲਣਗੀਆਂ 43 ਸੇਵਾਵਾਂ

ਹਾਲਾਂਕਿ, ਸੂਬਾ ਸਰਕਾਰ ਨੇ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਦੀ ਸੇਵਾ ਨੂੰ ਸਕੀਮ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਹੈ। ਇਸ ਸਕੀਮ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ।

Share:

ਪੰਜਾਬ ਨਿਊਜ ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਸਕੇਗਾ ਜਿਨ੍ਹਾਂ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ ਹਾਲਾਂਕਿ, ਸੂਬਾ ਸਰਕਾਰ ਨੇ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਦੀ ਸੇਵਾ ਨੂੰ ਸਕੀਮ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਹੈ ਇਸ ਸਕੀਮ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ

ਸੂਬਾ ਵਾਸੀ ਕਾਫੀ ਰਾਹਤ ਮਹਿਸੂਸ ਕਰ ਰਹੇ ਨੇ

ਇਸ ਨੰਬਰ ਤੇ ਫੋਨ ਕਰ ਕੇ ਲੋਕ ਆਪਣੀ ਸਹੂਲਤ ਅਨੁਸਾਰ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਣਗੇ ਅਤੇ ਆਪਣਾ ਕੰਮ ਕਰਵਾ ਸਕਣਗੇ ਫੋਨ ਰਾਹੀਂ ਸਮਾਂ ਤੇ ਤਰੀਕ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਇਸ ਲਈ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਤਰੀਕ ਤੇ ਸਮੇਂ ਦੀ ਜਾਣਕਾਰੀ ਐੱਸਐੱਮਐੱਸ ਰਾਹੀਂ ਦਿੱਤੀ ਜਾਵੇਗੀ

ਮਾਨ ਸਰਕਾਰ ਤੁਹਾਡੇ ਦੁਆਰ ਯੋਜਨਾ

ਮਾਨ ਸਰਕਾਰ ਤੁਹਾਡੇ ਦੁਆਰ ਯੋਜਨਾ ਸੀਐਮ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ ਲੋਕਾਂ ਨੂੰ ਨਿੱਕੇ ਨਿੱਕੇ ਕੰਮ ਕਰਵਾਉਣ ਲਈ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਦਾ ਪੈਸਾ ਅਤੇ ਸਮਾਂ ਖਰਾਬ ਹੁੰਦਾ ਸੀ  ਪਰ ਹੁਣ 'ਮਾਨ ਸਰਕਾਰ ਤੁਹਾਡੇ ਦੁਆਰ. ਯੋਜਨਾ ਜਦੋਂ ਦੀ ਸ਼ੁਰੂ ਕੀਤੀ ਗਈ ਹੈ ਉਦੋਂ ਸੂਬਾ ਵਾਸੀ ਕਾਫੀ ਰਾਹਤ ਮਹਿਸੂਸ ਕਰ ਰਹੇ ਨੇ 

ਇਹ ਵੀ ਪੜ੍ਹੋ