Bhagwant Mann : ਭਲਕੇ ਸ਼ਹੀਦ ਅਜੈ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਸੀਐਮ, ਇੱਕ ਕਰੋੜ ਦਾ ਸੌਂਪਣਗੇ ਚੈੱਕ

ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਸੀਐਮ ਭਗਵੰਤ ਮਾਨ 25 ਜਨਵਰੀ ਨੂੰ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਰਾਮਗੜ੍ਹ ਸਰਦਾਰਾਂ ਆ ਰਹੇ ਹਨ।

Share:

ਹਾਈਲਾਈਟਸ

  • ਐਸਐਸਪੀ ਅਮਨੀਤ ਕੌਂਡਲ ਜ਼ਿਲ੍ਹੇ ਭਰ ਤੋਂ ਸੁਰੱਖਿਆ ਬਲਾਂ ਸਮੇਤ ਪਿੰਡ ਪੁੱਜੇ
  • ਸ਼ਹੀਦ ਦੇ ਘਰ ਤੱਕ ਅਤੇ ਵਾਪਸ ਮੁੱਖ ਮੰਤਰੀ ਨੂੰ ਹੈਲੀਪੈਡ 'ਤੇ ਛੱਡਣ ਤੱਕ ਦਾ ਅਭਿਆਸ ਕੀਤਾ ਗਿਆ

ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਫੌਜ ਦੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਸੀਐਮ ਭਗਵੰਤ ਮਾਨ 25 ਜਨਵਰੀ ਨੂੰ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਰਾਮਗੜ੍ਹ ਸਰਦਾਰਾਂ ਆ ਰਹੇ ਹਨ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। 

DIG-SSP ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ 

ਸੀਐਮ ਭਗਵੰਤ ਮਾਨ ਦੇ ਦੌਰੇ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਜ਼ਿਲ੍ਹੇ ਭਰ ਤੋਂ ਸੁਰੱਖਿਆ ਬਲਾਂ ਸਮੇਤ ਪਿੰਡ ਪੁੱਜੇ। ਉਥੇ ਸੁਰੱਖਿਆ ਨੂੰ ਲੈ ਕੇ ਰਿਹਰਸਲ ਕਰਵਾਈ ਗਈ। ਹੈਲੀਪੈਡ ਤੋਂ ਸ਼ਹੀਦ ਦੇ ਘਰ ਤੱਕ ਅਤੇ ਵਾਪਸ ਮੁੱਖ ਮੰਤਰੀ ਨੂੰ ਹੈਲੀਪੈਡ 'ਤੇ ਛੱਡਣ ਤੱਕ ਦਾ ਅਭਿਆਸ ਕੀਤਾ ਗਿਆ। ਸ਼ਾਮ ਨੂੰ ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਨੇ ਵੀ ਪਿੰਡ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਪੁਲਿਸ ਛਾਉਣੀ 'ਚ ਤਬਦੀਲ ਕੀਤਾ ਪਿੰਡ 

ਪਿੰਡ ਰਾਮਗੜ੍ਹ ਸਰਦਾਰਾਂ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਿਉਂਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੀਐਮ ਅਤੇ ਡੀਜੀਪੀ ਨੂੰ ਵੀ ਧਮਕੀ ਦਿੱਤੀ ਹੋਈ ਹੈ। ਇਸ ਸਬੰਧੀ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਪਿੰਡ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਜਦੋਂ ਸੀਐਮ ਸ਼ਹੀਦ ਦੇ ਘਰ ਜਾਣਗੇ ਤਾਂ ਸਿਰਫ਼ ਪਰਿਵਾਰਕ ਮੈਂਬਰ ਹੀ ਮੌਜੂਦ ਹੋਣਗੇ। 

1 ਕਰੋੜ ਦਾ ਦੇਣਗੇ ਚੈੱਕ

ਉਮੀਦ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਦਿੱਤੀ ਜਾ ਰਹੀ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨੂੰ ਚੈੱਕ ਦੇ ਸਕਦੇ ਹਨ। ਪਰਿਵਾਰ ਦੀ ਮੰਗ ਅਨੁਸਾਰ ਧੀ ਲਈ ਨੌਕਰੀ ਦਾ ਐਲਾਨ ਕੀਤਾ ਜਾ ਸਕਦਾ ਹੈ। ਸ਼ਹੀਦੀ ਦੀ ਯਾਦਗਾਰ ਬਾਰੇ ਵੀ ਐਲਾਨ ਕੀਤਾ ਜਾ ਸਕਦਾ ਹੈ।  ਦੱਸ ਦੇਈਏ ਕਿ  ਬਹੁਤ ਹੀ ਗਰੀਬ ਪਰਿਵਾਰ ਵਿੱਚੋਂ ਸਖਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ