ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਖੇਡਾਂ ਦੌਰਾਨ ਛੋਟੇ ਜਿਹੇ ਪਿੰਡ 'ਚ ਉਤਾਰਿਆ ਹੈਲੀਕਾਪਟਰ, ਛੱਤਾਂ ਉਪਰ ਚੜ੍ਹੇ ਲੋਕ 

ਪਿੰਡ ਦੇ ਸਟੇਡੀਅਮ ਦੇ ਪਿੱਛੇ ਹੀ ਹੈਲੀਕਾਪਟਰ ਉਤਾਰਿਆ। ਦਰਅਸਲ ਮੁੱਖ ਮੰਤਰੀ ਨੇ ਕੁੱਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਇੱਥੇ ਆਉਣ ਦਾ ਵਾਅਦਾ ਕੀਤਾ ਸੀ ਜੋ ਪੂਰਾ ਕਰਕੇ ਦਿਖਾਇਆ। ਪਿੰਡ ਲਈ ਕਰੀਬ ਸਵਾ 8 ਕਰੋੜ ਰੁਪਏ ਦੀ ਗ੍ਰਾਂਟਾਂ ਦੇ ਕੰਮ ਕਰਾਉਣ ਦਾ ਭਰੋਸਾ ਵੀ ਦਿੱਤਾ। 

Courtesy: ਖੰਨਾ ਵਿਖੇ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਮੁੱਖ ਮੰਤਰੀ ਭਗਵੰਤ ਮਾਨ

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁੱਝ ਸਮਾਂ ਪਹਿਲਾਂ ਕੀਤੇ ਆਪਣੇ ਇੱਕ ਵਾਅਦੇ ਨੂੰ ਜਦੋਂ ਪੂਰਾ ਕਰਕੇ ਦਿਖਾਇਆ ਤਾਂ ਲੋਕ ਬੜੇ ਖੁਸ਼ ਹੋਏ ਤੇ ਆਪਣੇ ਘਰਾਂ ਦੀਆਂ ਛੱਤਾਂ ਉਪਰ ਚੜ੍ਹ ਕੇ ਭਗਵੰਤ ਮਾਨ ਦੀ ਝਲਕ ਪਾਉਂਦੇ ਦਿਖਾਈ ਦਿੱਤੇ। ਖੰਨਾ ਦੇ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਸਲਾਨਾ ਖੇਡ ਮੇਲੇ ਦੌਰਾਨ ਭਗਵੰਤ ਮਾਨ ਪੁੱਜੇ। ਉਹਨਾਂ ਨੇ ਪਿੰਡ ਦੇ ਸਟੇਡੀਅਮ ਦੇ ਪਿੱਛੇ ਹੀ ਹੈਲੀਕਾਪਟਰ ਉਤਾਰਿਆ। ਦਰਅਸਲ ਮੁੱਖ ਮੰਤਰੀ ਨੇ ਕੁੱਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਇੱਥੇ ਆਉਣ ਦਾ ਵਾਅਦਾ ਕੀਤਾ ਸੀ ਜੋ ਪੂਰਾ ਕਰਕੇ ਦਿਖਾਇਆ। ਪਿੰਡ ਲਈ ਕਰੀਬ ਸਵਾ 8 ਕਰੋੜ ਰੁਪਏ ਦੀ ਗ੍ਰਾਂਟਾਂ ਦੇ ਕੰਮ ਕਰਾਉਣ ਦਾ ਭਰੋਸਾ ਵੀ ਦਿੱਤਾ। 

ਖੇ਼ਡਾਂ ਨਾਲ ਜੁੜਨ ਦੀ ਅਪੀਲ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਂਦੀਆਂ ਹਨ, ਜੋ ਖਿਡਾਰੀਆਂ ਨੂੰ ਆਪਣੇ ਹੁਨਰ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਦੀਆਂ ਹਨ, ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਭਦਾਇਕ ਸਿੱਧ ਹੁੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਪਿੰਡਵਾਸੀਆਂ ਨੇ ਜੋ ਮੰਗਿਆ, ਉਹ ਐਲਾਨ ਕਰਕੇ ਗਏ

ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਸਮਾਗਮ ਕਰਵਾਉਣੇ ਬੰਦ ਕਰ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰ ਹੁਣ ਸੂਬੇ ਵਿੱਚ 'ਆਪ' ਸਰਕਾਰ ਦੇ ਸੱਤਾ ਸੰਭਾਲਣ ਮਗਰੋਂ ਮਾਹੌਲ ਬਦਲ ਗਿਆ ਹੈ ਅਤੇ ਲੋਕ ਅਜਿਹੇ ਸਮਾਗਮਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੰਗਲਾ ਪੰਜਾਬ ਦੀ ਇਕ ਝਲਕ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਬਾਬਤ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕ, ਸੋਲਰ ਲਾਈਟਾਂ ਲਗਾਉਣ, ਕਮਿਊਨਿਟੀ ਹਾਲ ਦੀ ਉਸਾਰੀ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਹੋਰ ਕਈ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਹਾਜ਼ਰ ਸਨ

ਇਹ ਵੀ ਪੜ੍ਹੋ