ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਮਿਲੀ ਵੱਡੀ ਰਾਹਤ 

ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਗਈ ਹੈ। ਚਾਹਲ 1 ਅਪ੍ਰੈਲ 2017 ਤੋਂ 31 ਅਗਸਤ 2021 ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਹੇ ਸਨ।

Courtesy: file photo

Share:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਗਈ ਹੈ। ਚਾਹਲ 1 ਅਪ੍ਰੈਲ 2017 ਤੋਂ 31 ਅਗਸਤ 2021 ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਹੇ ਸਨ। ਅਹੁਦੇ ਤੋਂ ਹਟਣ ਦੇ ਦੋ ਸਾਲ ਦੇ ਅੰਦਰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋ ਅਗਸਤ 2023 ਨੂੰ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ।
 
ਸਿਆਸਤ ਤੋਂ ਪ੍ਰੇਰਿਤ ਦੱਸਿਆ ਗਿਆ ਮਾਮਲਾ 
ਦੇਸ਼ ਦੀ ਸਰਬਉੱਚ ਅਦਾਲਤ ਨੇ 11 ਨਵੰਬਰ 2024 ਨੂੰ ਚਾਹਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਦੇ ਪੈਂਡਿੰਗ ਰਹਿਣ ਤੱਕ ਗ੍ਰਿਫ਼ਤਾਰੀ ਨਾ ਕਰਨ ਦੇ ਹੁਕਮ ਦਿੱਤੇ। ਬੈਂਚ ਨੇ ਆਪਣੇ ਅੰਤਰਿਮ ਹੁਕਮ ’ਤੇ ਪੂਰਾ ਫ਼ੈਸਲਾ ਕਰਦੇ ਹੋਏ ਚਾਹਲ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਜੱਜ ਵਿਕਰਮ ਨਾਥ ਅਤੇ ਜੱਜ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ 11 ਨਵੰਬਰ 2024 ਦੇ ਹੁਕਮ ਨੂੰ ਪੂਰਾ ਮੰਨਦੇ ਹਾਂ, ਬਸ਼ਰਤੇ ਪਟੀਸ਼ਨਰ ਜਾਂਚ ਤੇ ਸੁਣਵਾਈ ਦੌਰਾਨ ਸਹਿਯੋਗ ਕਰੇ। ਸੀਨੀਅਰ ਵਕੀਲ ਮੁਕੁਲ ਰੋਹਤਗੀ ਤੇ ਸਿਧਾਰਥ ਲੂਥਰਾ ਨੇ ਦਲੀਲ ਦਿੱਤੀ ਕਿ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ ਅਤੇ ਉਹ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ। ਇਸਨੂੰ ਸਿਆਸਤ ਤੋਂ ਪ੍ਰੇਰਿਤ ਮਾਮਲਾ ਦੱਸਦੇ ਹੋਏ ਤਰਕ ਦਿੱਤਾ ਸੀ ਕਿ ਹਾਈ ਕੋਰਟ ਦਾ ਚਾਰ ਅਕਤੂਬਰ ਦਾ ਹੁਕਮ ਪੂਰੀ ਤਰ੍ਹਾਂ ਅਸਥਿਰ ਆਧਾਰ ’ਤੇ ਅਧਾਰਤ ਸੀ। ਕਥਿਤ ਜਾਇਦਾਦ ਦੇ ਸੋਮਿਆਂ ਦਾ ਪਤਾ ਲਾਉਣ ਲਈ ਹਿਰਾਸਤ ਵਿਚ ਪੁੱਛਗਿੱਛ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਹਾਈ ਕੋਰਟ ਨੇ ਚਾਰ ਅਕਤੂਬਰ ਨੂੰ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ।

ਇਹ ਵੀ ਪੜ੍ਹੋ

Tags :