ਨਸ਼ਿਆਂ ਖਿਲਾਫ ਵੱਡੀ ਕਾਰਵਾਈ - ਮਾਨ ਸਰਕਾਰ ਨੇ 5 ਮੰਤਰੀਆਂ ਦੀ ਉੱਚ ਪਾਵਰ ਕਮੇਟੀ ਬਣਾਈ 

ਇਹ ਕਮੇਟੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਤਹਿਤ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ 'ਤੇ ਜਾ ਕੇ ਕੰਮ ਕਰੇਗੀ। ਇਹ ਪਿੰਡ ਪੱਧਰ 'ਤੇ ਲੋਕਾਂ ਵਿੱਚ ਜਾਵੇਗੀ। ਉਨ੍ਹਾਂ ਨਾਲ ਗੱਲ ਕਰੇਗੀ। 

Courtesy: file photo

Share:

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਤੇਜ਼ ਕਰ ਦਿੱਤੀ ਹੈ। ਇਸਦੀ ਨਿਗਰਾਨੀ ਲਈ ਪੰਜ ਮੈਂਬਰੀ ਉੱਚ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ੇ ਸੰਬੰਧੀ ਕੀਤੀ ਜਾ ਰਹੀ ਕਾਰਵਾਈ 'ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਮਨ ਅਰੋੜਾ, ਸਿਹਤ ਮੰਤਰੀ ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਦਯੋਗ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕਮੇਟੀ ਦੇ ਮੈਂਬਰ ਹੋਣਗੇ। 

ਮੁੱਖ ਮੰਤਰੀ ਨੂੰ ਸੌਂਪਣਗੇ ਰਿਪੋਰਟ 

ਇਹ ਕਮੇਟੀ ਜ਼ਮੀਨੀ ਪੱਧਰ ਤੋਂ ਫੀਡਬੈਕ ਇਕੱਠੀ ਕਰੇਗੀ ਅਤੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪੇਗੀ। ਇਹ ਕਮੇਟੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਤਹਿਤ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ 'ਤੇ ਜਾ ਕੇ ਕੰਮ ਕਰੇਗੀ। ਇਹ ਪਿੰਡ ਪੱਧਰ 'ਤੇ ਲੋਕਾਂ ਵਿੱਚ ਜਾਵੇਗੀ। ਉਨ੍ਹਾਂ ਨਾਲ ਗੱਲ ਕਰੇਗੀ। ਇਸਤੋਂ ਇਲਾਵਾ ਇਹ ਵੀ ਦੇਖਿਆ ਜਾਵੇਗਾ ਕਿ ਸਰਕਾਰ ਦੀ ਮੁਹਿੰਮ ਸਹੀ ਢੰਗ ਨਾਲ ਚੱਲ ਰਹੀ ਹੈ ਜਾਂ ਨਹੀਂ। ਇਹ ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਜਿਸ ਉਪਰੰਤ ਸੁਧਾਰ ਦੀ ਪ੍ਰਕਿਰਿਆ ਜਾਰੀ ਰਹੇਗੀ। 

2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਫੋਕਸ

ਆਮ ਆਦਮੀ ਪਾਰਟੀ ਦਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਹੈ। ਪੰਜਾਬ ਦੀਆਂ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਨਸ਼ਾ ਇੱਕ ਵੱਡਾ ਮੁੱਦਾ ਰਿਹਾ ਹੈ। ਹੁਣ ਅਗਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਯੋਜਨਾ ਹੈ। ਇਸ ਤੋਂ ਪਹਿਲਾਂ ਯੂਪੀ ਦੀ ਤਰਜ਼ 'ਤੇ ਲੁਧਿਆਣਾ ਵਿੱਚ ਬੁਲਡੋਜ਼ਰ ਕਾਰਵਾਈ ਕੀਤੀ ਗਈ ਸੀ। ਇੱਥੇ ਇੱਕ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਦਿੱਲੀ 'ਚ ਹੋਈ ਹਾਰ ਮਗਰੋਂ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਧਿਰਾਂ ਕੋਲ ਉਹਨਾਂ ਨੂੰ ਘੇਰਨ ਲਈ ਮੁੱਦੇ ਹੋਣ। ਆਪ ਜਨਤਾ ਦਾ ਵਿਸ਼ਵਾਸ਼ ਜਿੱਤਣ ਲਈ ਜ਼ਮੀਨੀ ਪੱਧਰ 'ਤੇ ਆਪਣੀ ਵਰਕਿੰਗ ਤੇਜ਼ ਕਰ ਰਹੀ ਹੈ। 

ਇਹ ਵੀ ਪੜ੍ਹੋ