ਜਲੰਧਰ ਕਮਿਸ਼ਨਰ ਦਾ ਵੱਡਾ ਐਕਸ਼ਨ, 6 ਪੁਲਿਸ ਮੁਲਾਜ਼ਮਾਂ ਦੀ ਛੁੱਟੀ 

ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਪੁਲਿਸ ਵਿਭਾਗ ਵਲੋਂ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਾਰਵਾਈ ਕੀਤੀ ਗਈ। 

Share:

ਜਲੰਧਰ ਪੁਲਿਸ ਦੇ 6 ਪੁਲਿਸ ਮੁਲਾਜ਼ਮਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਨੁਸ਼ਾਸਨਹੀਣਤਾ ਕਾਰਨ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ 6 ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਖ-ਵੱਖ ਰੈਂਕਾਂ ਦੇ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ।  ਇਨ੍ਹਾਂ 'ਚੋਂ ਇਕ ਕਰਮਚਾਰੀ ਆਪਣੀ ਡਿਊਟੀ ਤੋਂ ਲਗਾਤਾਰ ਗੈਰ-ਹਾਜ਼ਰ ਸੀ, ਜਦਕਿ 5 ਕਰਮਚਾਰੀ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਚਲੇ ਗਏ ਸਨ।  ਛੁੱਟੀ ਦਾ ਸਮਾਂ ਖਤਮ ਹੋਣ 'ਤੇ ਸਮੇਂ 'ਤੇ ਵਾਪਸ ਨਹੀਂ ਆਏ।  ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਵਿਭਾਗ ਵੱਲੋਂ ਪੂਰੀ ਜਾਂਚ ਤੋਂ ਬਾਅਦ ਲਿਆ ਗਿਆ। ਉਕਤ 6 ਪੁਲਿਸ ਮੁਲਾਜ਼ਮਾਂ 'ਤੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਪੁਲਿਸ ਵਿਭਾਗ ਵਲੋਂ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਾਰਵਾਈ ਕੀਤੀ ਗਈ। 

ਕਮਿਸ਼ਨਰ ਨੇ ਪਹਿਲਾਂ ਵੀ ਦਿੱਤੀ ਸੀ ਚਿਤਾਵਨੀ 


ਦੱਸ ਦਈਏ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰਨ ਦੇ ਮਕਸਦ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ, ਜਿਸ ਵਿੱਚ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਜੇਕਰ ਕਿਸੇ ਵੀ ਮਾਮਲੇ ਵਿੱਚ ਕਿਸੇ ਪੁਲਿਸ ਅਧਿਕਾਰੀ ਦੀ ਲਾਪ੍ਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ