ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਵੱਡਾ ਐਲਾਨ, 20 ਨਵੰਬਰ ਨੂੰ ਕਰਨਗੇ ਆਹ ਕੰਮ

ਕਿਸਾਨੀ ਮੰਗਾਂ ਨੂੰ ਲੈਕੇ ਲੰਬੇ ਸਮੇਂ ਤੋਂ ਸੰਘਰਸ਼ ਚੱਲਦਾ ਆ ਰਿਹਾ ਹੈ। ਹਾਲੇ ਤੱਕ ਕਿਸਾਨ ਜਥੇਬੰਦੀਆਂ ਮੰਗਾਂ ਪੂਰੀਆਂ ਕਰਾਉਣ ਚ ਸਫਲ ਨਹੀਂ ਹੋਈਆਂ। ਹੁਣ 20 ਨਵੰਬਰ ਨੂੰ ਵੱਡਾ ਐਲਾਨ ਕੀਤਾ ਗਿਆ ਹੈ।

Share:

ਹਾਈਲਾਈਟਸ

  • ਪੱਕਾ ਮੋਰਚਾ
  • ਕਿਸਾਨੀ ਮੰਗਾਂ

ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਿਚਾਲੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪ੍ਰੈੱਸ-ਕਾਨਫ਼ੰਰਸ ਦੌਰਾਨ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਅਤੇ ਦੇਸ਼ ਦੇ ਪ੍ਰਮੁੱਖ ਮੁੱਦਿਆਂ ਨੂੰ ਸੁਲਝਾਉਣ ਅਤੇ ਜਥੇਬੰਦੀ ਦੀ ਏਕਤਾ ਨੂੰ ਧਿਆਨ ’ਚ ਰੱਖਦਿਆਂ ਪ੍ਰੋਗਰਾਮ ਨਿਰਧਾਰਤ ਕੀਤੇ ਗਏ ਹਨ। ਉਲੀਕੀ ਗਈ ਰੂਪ-ਰੇਖਾ ਅਨੁਸਾਰ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ’ਚ ਮਹੱਤਵਪੂਰਨ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ. ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਖ਼ਿਲਾਫ਼ ਨਫ਼ਰਤ ਅਤੇ ਬਦਲੇ ਦੀ ਭਾਵਨਾ ਤਹਿਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ’ਚ ਪਰਾਲ਼ੀ ਦਾ ਠੋਸ ਹੱਲ, ਪਰਾਲ਼ੀ ਜਲਾਉਣ ’ਤੇ ਪਰਚਾ, ਰੈੱਡ ਨੋਟਿਸ, ਜ਼ੁਰਮਾਨਾ ਕਰਨ ਦਾ ਵਿਰੋਧ ਜਾਰੀ ਰੱਖਣ ਸਮੇਤ ਪਾਸਪੋਰਟ ਰੱਦ ਕਰਨ, ਹਥਿਆਰਾਂ ਦਾ ਲਾਇਸੰਸ ਰੱਦ ਵਰਗੇ ਫੈਸਲਿਆਂ ਵਿਰੁੱਧ ਰੋਸ ਮੁਜ਼ਹਾਰੇ ਕੀਤੇ ਜਾਣਗੇ।

ਪੱਕਾ ਮੋਰਚਾ ਲਾਉਣ ਉਪਰ ਵੀ ਚਰਚਾ

ਕਿਸਾਨੀ ਮੰਗਾਂ ਨੂੰ ਲੈਕੇ ਜਥੇਬੰਦੀਆਂ ਨੇ ਸਰਕਾਰ ਦੇ ਖਿਲਾਫ ਪੱਕਾ ਮੋਰਚਾ ਲਾਉਣ ਉਪਰ ਵੀ ਚਰਚਾ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ 20 ਨਵੰਬਰ ਦੇ ਰੋਸ ਮੁਜਾਹਰੇ ਕਰਨ ਉਪਰੰਤ ਜੇਕਰ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਫਿਰ ਪੱਕਾ ਮੋਰਚਾ ਲਾਉਣ ਬਾਰੇ ਵਿਚਾਰ ਹੋਵੇਗਾ। ਕਿਸਾਨਾਂ ਦੇ ਹੱਕਾਂ ਖਾਤਰ ਲੜਾਈ ਜਾਰੀ ਰਹੇਗੀ। 

ਇਹ ਵੀ ਪੜ੍ਹੋ