Lok Sabha Elections 2024: ਕਾਂਗਰਸ ਨੂੰ ਲਗਾਤਾਰ ਦੂਜੇ ਦਿਨ ਵੱਡਾ ਝਟਕਾ, ਹੁਣ ਵਿਧਾਇਕ ਡਾ. ਰਾਜਕੁਮਾਰ ਆਪ ਵਿੱਚ ਸ਼ਾਮਲ

Lok Sabha Elections 2024:  ਆਮ ਆਦਮੀ ਪਾਰਟੀ ਦੀ ਤਰਫ਼ੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਦੀ ਚੋਣ ਵਿੱਚ ਮੈਦਾਨ ਵਿੱਚ ਉਤਾਰਿਆ ਜਾਵੇਗਾ। ਰਾਜਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ 'ਤੇ ਚੱਬੇਵਾਲ ਤੋਂ ਦੋ ਵਾਰ ਵਿਧਾਇਕ ਬਣ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸ ਦੇ ਕੇਵਲ ਰਾਜ ਕੁਮਾਰ ਚੱਬੇਵਾਲ ਹੀ ਜਿੱਤੇ ਸਨ।

Share:

Lok Sabha Elections 2024: ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾ.ਰਾਜਕੁਮਾਰ ਨੇ ਪਾਰਟੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੁੱਜੇ ਅਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਸੀਐਮ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੀ ਤਰਫ਼ੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਦੀ ਚੋਣ ਵਿੱਚ ਮੈਦਾਨ ਵਿੱਚ ਉਤਾਰਿਆ ਜਾਵੇਗਾ। ਰਾਜਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ 'ਤੇ ਚੱਬੇਵਾਲ ਤੋਂ ਦੋ ਵਾਰ ਵਿਧਾਇਕ ਬਣ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸ ਦੇ ਕੇਵਲ ਰਾਜ ਕੁਮਾਰ ਚੱਬੇਵਾਲ ਹੀ ਜਿੱਤੇ ਸਨ।

ਦਲਿਤ ਭਾਈਚਾਰੇ ਦਾ ਵੱਡਾ ਆਗੂ ਮੰਨਿਆ ਜਾਂਦਾ

ਚੱਬੇਵਾਲ ਨੂੰ ਦਲਿਤ ਭਾਈਚਾਰੇ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਉਹ ਲੰਮਾ ਸਮਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ.ਸੀ ਸੈੱਲ ਦੇ ਸੂਬਾ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਪਿਛਲੀਆਂ ਲੋਕ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ, ਹਾਲਾਂਕਿ ਉਹ ਭਾਜਪਾ ਦੇ ਸੋਮ ਪ੍ਰਕਾਸ਼ ਤੋਂ ਹਾਰ ਗਏ ਸਨ। ਡਾ: ਚੱਬੇਵਾਲ ਦੁਆਬੇ ਦੇ ਮਸ਼ਹੂਰ ਰੇਡੀਓਲੋਜਿਸਟ ਹਨ ਅਤੇ ਉਨ੍ਹਾਂ ਦੇ ਕਈ ਕੇਂਦਰ ਹਨ। ਉਸ ਦੇ ਪਿਤਾ ਸਾਬਕਾ ਫੌਜੀ ਹਨ।

2019 ਵਿੱਚ ਲੜੀਆਂ ਸਨ ਲੋਕ ਸਭਾ ਚੋਣਾਂ

54 ਸਾਲਾ ਚੱਬੇਵਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਹੀ ਚੋਣ ਲੜਾ ਸਕਦੀ ਹੈ। ਇਕ ਵੱਖਰਾ ਪੱਤਰ ਲਿਖ ਕੇ ਉਨ੍ਹਾਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਨਾਤਾ ਤੋੜ ਲਿਆ ਹੈ। ਉਨ੍ਹਾਂ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਹੈ। ਦੱਸ ਦੇਈਏ ਕਿ ਅਜੇ ਤੱਕ ਉਨ੍ਹਾਂ ਨੇ ਪਾਰਟੀ ਛੱਡਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਪੰਜਾਬ ਦੇ ਦੋਆਬਾ ਖੇਤਰ ਨਾਲ ਸਬੰਧਤ ਉੱਘੇ ਦਲਿਤ ਆਗੂ ਨੇ ਕਾਂਗਰਸ ਦੀ ਟਿਕਟ 'ਤੇ ਹੁਸ਼ਿਆਰਪੁਰ ਤੋਂ 2019 ਦੀਆਂ ਲੋਕ ਸਭਾ ਚੋਣਾਂ ਵੀ ਲੜੀਆਂ ਸਨ। ਹਾਲਾਂਕਿ ਭਾਜਪਾ ਦੇ ਸੋਮ ਪ੍ਰਕਾਸ਼ ਨੇ ਉਨ੍ਹਾਂ ਨੂੰ ਹਰਾਇਆ। ਇਸੇ ਦੌਰਾਨ ਬਸੀ ਪਠਾਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਹਾਲ ਹੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ। 

ਇਹ ਵੀ ਪੜ੍ਹੋ