Punjab News: ਅਧਿਆਪਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਪੜਾਉਣ ਦੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ ਟੀਚਰ

ਆਮ ਆਦਮੀ ਪਾਰਟੀ ਨੇ ਸਰਕਾਰ ਬਣਦੇ ਹੀ ਇਹ ਗੱਲ ਕਹੀ ਸੀ ਕਿ ਅਧਿਆਪਕਾਂ ਤੋਂ ਪੜਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ ਤੇ ਹੁਣ ਉਸ ਵਾਅਦੇ ਨੂੰ ਪੰਜਾਬ ਸਰਕਾਰ ਨੇ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸਦੇ ਤਹਿਤਆਦੇਸ਼ ਦਿੱਤਾ ਗਿਆ ਹੈ ਕਿ ਅਧਿਆਪਕਾਂ ਤੋਂ ਪੜਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਫਿਲਹਾਲ ਇਹ ਫੈਸਲਾ ਕਰੀਬ 19000 ਹਜਾਰ ਅਧਿਆਪਕਾਂ 'ਤੇ ਲਾਗੂ ਹੋਵੇਗਾ। 

Share:

ਹਾਈਲਾਈਟਸ

  • ਵਿਦਿਆਰਥੀਆਂ ਨੂੰ ਅੰਗਰੇਜ਼ੀ, ਗਣਿਤ ਅਤੇ ਵਿਗਿਆਨ ਚ ਹੁੰਦੀ ਹੈ ਮੁਸ਼ਕਿਲ
  • 20 ਹਜ਼ਾਰ ਵਿਦਿਆਰਥੀਆਂ ਦੇ ਸਰਵੇਖਣ ਦੌਰਾਨ ਸਾਹਮਣੇ ਆਈ ਇਹ ਗੱਲ

ਪੰਜਾਬ ਨਿਊਜ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕਾਫੀ ਕੰਮ ਕਰ ਰਹੀ ਹੈ। ਜਿਸ ਵਿੱਚ ਐਨੀਮੈਨਸ ਸਕੂਲ ਖੋਲ੍ਹਣੇ ਅਤੇ ਅਧਿਆਪਕਾਂ ਅਤੇ ਟੀਚਰਾਂ ਨੂੰ ਟ੍ਰੇਨਿੰਗ ਲਈ ਬਾਹਰ ਭੇਜਣਾ ਸ਼ਾਮਿਲ ਹੈ ਤੇ ਹੁਣ ਮਾਨ ਸਰਕਾਰ ਨੇ ਇੱਕ ਵੱਡਾ ਫੈਸਲਾ ਕੀਤਾ ਹੈ। ਜਿਸਦੇ ਦੇ ਤਹਿਤ ਸੂਬੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਣਿਤ ਅਤੇ ਵਿਗਿਆਨ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਕਿਸੇ ਹੋਰ ਕੰਮ ਲਈ ਨਹੀਂ ਰੱਖਿਆ ਜਾਵੇਗਾ।

19000 ਸਰਕਾਰੀ ਸਕੂਲਾਂ ਵਿੱਚ ਤਾਇਨਾਤ ਇਨ੍ਹਾਂ ਅਧਿਆਪਕਾਂ ਦਾ ਕੰਮ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣਾ ਹੀ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲਿਆ ਜਾਵੇਗਾ।

ਆਪਣੀ ਡਿਊਟੀ ਪੂਰੀ ਦੇ ਸਕਣਗੇ ਅਧਿਆਪਕ

ਅਧਿਆਪਕਾਂ ਨੂੰ ਨਾ ਤਾਂ ਸਕੂਲਾਂ ਵਿੱਚ ਕਿਸੇ ਫੰਡ ਵੰਡ ਕਮੇਟੀ ਦਾ ਕੰਮ ਦਿੱਤਾ ਜਾਵੇ ਅਤੇ ਨਾ ਹੀ ਉਨ੍ਹਾਂ ਨੂੰ ਸਕੂਲ ਵਿੱਚ ਹੋਣ ਵਾਲੀ ਕਿਸੇ ਹੋਰ ਗਤੀਵਿਧੀ ਦਾ ਇੰਚਾਰਜ ਬਣਾਇਆ ਜਾਵੇ। ਵਿਭਾਗ ਦਾ ਮੰਨਣਾ ਹੈ ਕਿ ਅਧਿਆਪਕਾਂ 'ਤੇ ਹੋਰ ਕੰਮਾਂ ਦਾ ਬੋਝ ਹੋਣ ਕਾਰਨ ਉਹ ਵਿਦਿਆਰਥੀਆਂ ਨੂੰ ਪੂਰਾ ਸਮਾਂ ਨਹੀਂ ਦੇ ਪਾ ਰਹੇ ਹਨ। ਅਜਿਹੇ 'ਚ ਅਧਿਆਪਕ ਸਿਲੇਬਸ ਨੂੰ ਪੂਰਾ ਕਰਨ ਦਾ ਹੀ ਟੀਚਾ ਰੱਖਦੇ ਹਨ। ਪਰ ਜੇਕਰ ਅਧਿਆਪਕਾਂ ਨੂੰ ਕੋਈ ਹੋਰ ਕੰਮ ਨਹੀਂ ਦਿੱਤਾ ਜਾਂਦਾ ਤਾਂ ਅਧਿਆਪਕ ਵਿਦਿਆਰਥੀਆਂ ਨੂੰ ਪੂਰਾ ਸਮਾਂ ਦੇ ਸਕਣਗੇ। ਵਿਭਾਗ ਵੱਲੋਂ ਭੇਜੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਸਕੂਲਾਂ ਕੋਲ ਕਈ ਤਰ੍ਹਾਂ ਦੇ ਫੰਡ ਹਨ। ਜਿਨ੍ਹਾਂ ਵਿੱਚ ਖੇਡਾਂ ਅਤੇ ਸਿੱਖਿਆ ਫੰਡ ਪ੍ਰਮੁੱਖ ਹਨ। ਜਦੋਂ ਉਕਤ ਵਿਸ਼ੇ ਦੇ ਅਧਿਆਪਕਾਂ ਨੂੰ ਇੰਚਾਰਜ ਬਣਾਇਆ ਜਾਂਦਾ ਹੈ ਤਾਂ ਉਹ ਉਸੇ ਕੰਮ ਵਿੱਚ ਰੁੱਝੇ ਰਹਿੰਦੇ ਹਨ। ਇਨ੍ਹਾਂ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਵਧੇਰੇ ਧਿਆਨ ਦੇਣ ਦੀ ਲੋੜ ਹੈ।

ਇਸ ਕਾਰਨ ਚੁੱਕਿਆ ਗਿਆ ਇਹ ਕਦਮ

ਇਸ ਲਈ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਚੇਤੇ ਰਹੇ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ, ਗਣਿਤ ਅਤੇ ਵਿਗਿਆਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ 53 ਫੀਸਦੀ ਵਿਦਿਆਰਥੀ ਪੰਜਾਬੀ ਭਾਸ਼ਾ ਦਾ ਚੈਪਟਰ ਨਹੀਂ ਪੜ੍ਹ ਪਾਉਂਦੇ। ਇਹ ਗੱਲ ਸਿੱਖਿਆ ਵਿਭਾਗ ਵੱਲੋਂ ਮਿਸ਼ਨ ਸਮਰਥ ਤਹਿਤ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ 20 ਹਜ਼ਾਰ ਵਿਦਿਆਰਥੀਆਂ ਦੇ ਸਰਵੇਖਣ ਦੌਰਾਨ ਸਾਹਮਣੇ ਆਈ ਹੈ।

ਦਸੰਬਰ 2023 ਵਿੱਚ ਕੀਤੇ ਗਏ ਇਸ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ 100 ਵਿਦਿਆਰਥੀਆਂ ਵਿੱਚੋਂ ਸਿਰਫ਼ 25 ਫ਼ੀਸਦੀ ਵਿਦਿਆਰਥੀ ਹੀ ਅੰਗਰੇਜ਼ੀ ਵਿਸ਼ੇ ਵਿੱਚ ਪੂਰੀ ਕਹਾਣੀ ਪੜ੍ਹ ਸਕਦੇ ਹਨ। ਸਿੱਖਿਆ ਦੇ ਸੁਧਾਰ ਲਈ ਵਿਭਾਗ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ