ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਨਹੀਂ ਦੇਣਾ ਪਵੇਗਾ ਟੋਲ ਟੈਕਸ

ਸੂਬੇ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ 'ਚ 100 ਫ਼ੀਸਦੀ ਛੋਟ ਦਿੱਤੀ ਗਈ। ਜਿਸਦੇ ਲਈ ਕੁੱਝ ਸ਼ਰਤਾਂ ਤੇ ਨਿਯਮ ਰੱਖੇ ਗਏ ਹਨ।

Share:

ਪੰਜਾਬ ਸਰਕਾਰ ਨੇ ਲੋਕਪੱਖੀ ਦਾ ਇੱਕ ਵੱਡਾ ਫੈਸਲਾ ਲਿਆ ਹੈ। ਜਿਸਦੇ ਤਹਿਤ ਟੋਲ ਟੈਕਸ ਨਹੀਂ ਦੇਣਾ ਪਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।

ਕਿਵੇਂ ਮਿਲੇਗਾ ਲਾਭ 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ 'ਤੇ ਰਜਿਸਟਰਡ ਵਹੀਕਲ, ਜੋਕਿ ਮੋਟਰ ਵਹੀਕਲ ਐਕਟ, 1988 ਅਤੇ ਇਸਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਮਿਲੇਗੀ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।

ਪੁਰਾਣੇ ਵਹੀਕਲ ਮਾਲਕ ਕੀ ਕਰਨ

ਕੈਬਨਿਟ ਮੰਤਰੀ  ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ  https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ। ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/    'ਤੇ ਉਪਲਬਧ ਹੈ। ਇਸਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ