MP ਤੋਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼, 4 ਮੁਲਜ਼ਮ 9 ਨਾਜਾਇਜ਼ ਪਿਸਤੌਲਾਂ ਸਣੇ ਕਾਬੂ

Illegal Arms Gang Arrested: ਪੁਲਿਸ ਦਾ ਕਹਿਣਾ ਹੈ ਕਿ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ 'ਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੁਨੈਕਸ਼ਨਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

Share:

Illegal Arms Gang Arrested: ਮੱਧ ਪ੍ਰਦੇਸ਼ ਤੋਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 4 ਮੁਲਜ਼ਮਾਂ ਕੋਲੋਂ 9 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ 'ਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੁਨੈਕਸ਼ਨਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਗਰੋਹ ਵਿੱਚ ਕਈ ਲੋਕ ਸ਼ਾਮਲ ਹਨ।

ਗਰੋਹ ਦੀਆਂ ਸਾਰੀਆਂ ਪਰਤਾਂ ਦਾ ਕੀਤਾ ਜਾਵੇਗਾ ਖੁਲਾਸਾ

ਇਹ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਨੇ ਹੁਣ ਉਨ੍ਹਾਂ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਇਹ ਹਥਿਆਰ ਪੰਜਾਬ ਵਿੱਚ ਸਪਲਾਈ ਕੀਤੇ ਜਾਣੇ ਸਨ। ਪੁਲਿਸ ਅਫਸਰਾਂ ਦਾ ਕਹਿਣਾ ਹੈ ਕਿ ਮਲੁਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋੜ ਪੈਣ 'ਤੇ ਪਹਿਲਾਂ ਫੜੇ ਗਏ ਮੁਲਜ਼ਮਾਂ ਨੂੰ ਵੀ ਜੇਲ 'ਚੋਂ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਨਾਲ ਹੀ ਇਸ ਗਰੋਹ ਦੀਆਂ ਸਾਰੀਆਂ ਪਰਤਾਂ ਦਾ ਖੁਲਾਸਾ ਕੀਤਾ ਜਾਵੇਗਾ।

ਹੁਣ ਤੱਕ ਕਰੀਬ 650 ਹਥਿਆਰ ਜ਼ਬਤ ਕੀਤੇ ਜਾ ਚੁੱਕੇ

ਪੰਜਾਬ ਪੁਲਿਸ ਪਿਛਲੇ ਇੱਕ ਸਾਲ ਤੋਂ ਮੱਧ ਪ੍ਰਦੇਸ਼ ਤੋਂ ਆਉਣ ਵਾਲੇ ਹਥਿਆਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਹੁਣ ਤੱਕ ਕਰੀਬ 650 ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ। ਮੁਹਾਲੀ, ਰੋਪੜ, ਖੰਨਾ, ਲੁਧਿਆਣਾ ਅਤੇ ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾ ਹਥਿਆਰ ਮੋਹਾਲੀ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਆ ਰਹੇ ਹਨ।

ਇਹ ਵੀ ਪੜ੍ਹੋ