ਮੈਡੀਕਲ ਦੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ

ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿੱਚ 2 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਇਹਨਾਂ ਵਿੱਚੋਂ ਇਕ ਕਾਲਜ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜਕਲਾਂ ਅਤੇ ਦੂਜਾ ਮੋਗਾ ਵਿੱਚ ਖੋਲੇ ਜਾਣ ਦੀ ਯੋਜਨਾ ਹੈ।

Courtesy: JBT

Share:

ਪੰਜਾਬ ਵਿੱਚ ਮੈਡੀਕਲ ਦੀ ਪੜਾਈ ਕਰਕੇ ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਆ ਰਹੀ ਹੈ। ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿੱਚ 2 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਇਹਨਾਂ ਵਿੱਚੋਂ ਇਕ ਕਾਲਜ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜਕਲਾਂ ਅਤੇ ਦੂਜਾ ਮੋਗਾ ਵਿੱਚ ਖੋਲੇ ਜਾਣ ਦੀ ਯੋਜਨਾ ਹੈ। ਸੂਬਾ ਸਰਕਾਰ ਵਲੋਂ ਯੋਜਨਾ ਵੀ ਉਲੀਕੀ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਹੈ। ਉਨ੍ਹਾਂ ਨੇ ਇਹ ਜਾਣਕਾਰੀ 2 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦੇ ਜਵਾਬ ਵਿੱਚ ਦਿੱਤੀ। ਅਸਲ ਵਿੱਚ ਬਾਜਵਾ ਨੇ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦੀ ਸਥਿਤੀ ਬਾਰੇ ਪੁੱਛਿਆ ਸੀ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 2022-23 ਦੇ ਬਜਟ ਵਿੱਚ ਅਗਲੇ ਪੰਜ ਸਾਲਾਂ ਦੌਰਾਨ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ ਹੈ। 

ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ 2 ਨਵੇਂ ਮੈਡੀਕਲ ਕਾਲਜ ਕੀਤੇ ਮਨਜ਼ੂਰ

ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਕੇਂਦਰੀ ਸਪਾਂਸਰ ਸਕੀਮ ਤਹਿਤ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਨਵੇਂ ਮੈਡੀਕਲ ਕਾਲਜ ਕੇਂਦਰੀ ਸਰਕਾਰ ਵੱਲੋਂ 60:40 ਫੰਡਿੰਗ ਅਨੁਪਾਤ ਨਾਲ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਦੋਵਾਂ ਕਾਲਜਾਂ ਦੀ ਉਸਾਰੀ ਦਾ ਕੰਮ ਲੋਕ ਨਿਰਮਾਣ ਵਿਭਾਗ ਨੂੰ ਦਿੱਤਾ ਗਿਆ ਹੈ। ਮੋਗਾ ਅਤੇ ਖਟਕੜਕਲਾਂ ਵਿਖੇ 2 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਵਿਚਾਰ ਅਧੀਨ ਹੈ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਆਪਣੇ ਫੰਡਾਂ ਨਾਲ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸ ਦਾ ਹਿੱਸਾ 60 ਫੀਸਦੀ (195 ਕਰੋੜ ਰੁਪਏ) ਹੈ, ਜਦਕਿ ਸੂਬਾ ਸਰਕਾਰ ਇਸ ਪ੍ਰਾਜੈਕਟ 'ਤੇ 130 ਕਰੋੜ ਰੁਪਏ ਖਰਚ ਕਰੇਗੀ। ਰਾਜ ਸਰਕਾਰ ਨੇ ਸਿਵਲ ਹਸਪਤਾਲ ਫੇਜ਼-6 ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਅਤੇ 2022 ਵਿੱਚ ਪਹਿਲੇ ਬੈਚ ਵਿੱਚ ਦਾਖ਼ਲਾ ਲੈ ਕੇ ਮੁਹਾਲੀ ਵਿੱਚ ਇੱਕ ਨਵਾਂ ਮੈਡੀਕਲ ਕਾਲਜ, ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ