Big News: ਪੰਜਾਬ ਦੇ 2 ਹੋਰ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲਣ ਜਾ ਰਹੀ ਹੈ ਕਿਉਕਿ ਸੂਬੇ ਦੇ 2 ਟੋਲ ਪਲਾਜਿਆਂ ਨੂੰ ਜਲਦ ਬੰਦ ਕੀਤਾ ਜਾ ਰਿਹਾ ਹੈ। ਇਸਦੀ ਜਾਣਕਾਰੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇੱਕ ਪੋਸਟ ਪਾ ਕੇ ਦਿੱਤੀ।

Share:

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ 2 ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸਦੀ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਦਿੱਤੀ। ਸੀਐਮ ਮਾਨ ਨੇ ਪੋਸਟ ਵਿੱਚ ਲਿਖਿਆ- ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ

ਫਿਰ ਤੋਂ ਵੱਧਣਗੇ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ

ਇੱਕ ਪਾਸੇ ਜਿੱਥੇ ਸੂਬੇ ਦੇ 2 ਟੋਲ ਪਲਾਜਿਆਂ ਨੂੰ ਬੰਦ ਕਰਕੇ ਲੋਕਾਂ ਨੂੰ ਰਾਹਤ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਉੱਥੇ ਹੀ ਇੱਕ ਵਾਰ ਫਿਰ ਤੋਂ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਵੱਧਣ ਜਾ ਰਹੇ ਹਨ। ਦੱਸ ਦੇਈਏ ਕਿ 31 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਟੋਲ ਦੀ ਦਰ ਵਧਾਈ ਜਾ ਰਹੀ ਹੈ ਜਿਸ ਤਹਿਤ ਹਰੇਕ ਵਾਹਨ ਤੋਂ 5 ਤੋਂ 10 ਰੁਪਏ ਦਾ ਵਾਧੂ ਟੋਲ ਵਸੂਲਿਆ ਜਾਵੇਗਾ। ਇਸ ਨਾਲ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕ ਪ੍ਰਭਾਵਿਤ ਹੋਣਗੇ।

ਇਹ ਵੀ ਪੜ੍ਹੋ