ਕਪੂਰਥਲਾ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ, ਪੁਲਿਸ ਕਾਂਸਟੇਬਲ ਦੀ ਮੌਤ, ਡੀਐੱਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਨਿਹੰਗ ਸਿੰਘ ਵਿਚ ਤੜਕੇ ਸਵੇਰੇ ਫਾਇਰਿੰਗ ਹੋਏ ਜਿਸ ਵਿਚ ਇਕ ਪੁਲਿਸ ਮੁਲਜ਼ਮ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜਖਮੀ ਹੋਏ ਹਨ। ਸਮਾਚਾਰ ਮਿਲਣ ਤੇ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮੌਕੇ ਭਾਰੀ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।

Share:

ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ। ਜਿਸ 'ਚ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐੱਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਕਪੂਰਥਲਾ 'ਚ ਮਾਹੌਲ ਤਣਾਅਪੂਰਨ ਹੈ।

ਮੌਕੇ ਤੇ ਪੁੱਜੀ ਪੁਲਿਸ ਦੀ ਟੀਮ।
ਮੌਕੇ ਤੇ ਪੁੱਜੀ ਪੁਲਿਸ ਦੀ ਟੀਮ।

ਗੁਰਦੁਆਰਾ ਸਾਹਿਬ ਤੋਂ ਹਥਿਆਰ ਕੀਤੇ ਬਰਾਮਦ

ਬਾਬਾ ਮਾਨ ਸਿੰਘ ਨਾਲ ਏਡੀਜੀਪੀ ਲਾਅ ਐਂਡ ਆਰਡਰ ਗੁਰਵਿੰਦਰ ਸਿੰਘ ਸਮੇਤ ਅਧਿਕਾਰੀਆਂ ਦੀ ਮੀਟਿੰਗ 3 ਘੰਟੇ ਚੱਲੀ। ਹੁਣ ਪ੍ਰਸ਼ਾਸਨ ਵੱਲੋਂ ਇੱਥੇ ਇੱਕ ਰਿਸੀਵਰ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਾਲ ਗੁਰਦੁਆਰੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਨੇ ਗੁਰਦੁਆਰੇ ਤੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ।

 

ਇਹ ਪੁਲਿਸ ਮੁਲਾਜ਼ਮ ਹੋਏ ਜ਼ਖ਼ਮੀ

ਸੁਲਤਾਨਪੁਰ ਲੋਧੀ ਦੇ ਐੱਸਐੱਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐੱਸਪੀ ਭੁਲੱਥ ਭਾਰਤ ਭੂਸ਼ਨ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਕਪੂਰਥਲਾ ਦੇ ਡੀਸੀ ਕੈਪਟਨ ਕਰਨੈਲ ਸਿੰਘ, ਆਈਜੀ ਜਲੰਧਰ ਰੇਂਜ ਐਸ ਭੂਪਤੀ, ਐਸਐਸਪੀ ਵਤਸਲਾ ਗੁਪਤਾ ਅਤੇ ਹੋਰ ਉੱਚ ਅਧਿਕਾਰੀ ਸੁਲਤਾਨਪੁਰ ਲੋਧੀ ਪੁੱਜੇ।

 

ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਇੱਕ ਕਰੋੜ ਦੀ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਾਂਸਟੇਬਲ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਦਕਿ ਬਾਕੀ 1 ਕਰੋੜ ਰੁਪਏ ਐੱਚਡੀਐੱਫਸੀ ਬੈਂਕ ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ।

 

ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਚੱਲ ਰਿਹਾ ਵਿਵਾਦ

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਦੋ ਗੁੱਟਾਂ ਵਿਚ ਵਿਵਾਦ ਚੱਲ ਰਿਹਾ ਸੀ। ਗੁਰਦੁਆਰਾ ਸਾਹਿਬ 'ਤੇ ਪਹਿਲਾਂ ਬਾਬਾ ਬੁੱਢਾ ਦਲ ਮਾਨ ਗਰੁੱਪ ਦਾ ਕਬਜ਼ਾ ਹੈ। ਜਿਸ ਨੂੰ ਲੈ ਕੇ ਬੀਤੀ ਦਿਨੀਂ ਪੰਜਾਬ ਪੁਲਿਸ ਨੇ ਕੁਝ ਨਿਹੰਗ ਸਿੰਘ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਅੱਜ ਸਵੇਰੇ ਪੁਲਿਸ ਅਤੇ ਨਿਹੰਗ ਸਿੰਘਾ ਦੇ ਵਿਚ ਤਕਰਾਰ ਵੱਧ ਗਿਆ। ਪੁਲਿਸ ਵੱਲੋਂ ਇਕਾਲੇ ਨੂੰ ਸੀਲ ਕਰ ਲਿਆ ਗਿਆ ਹੈ।

ਮੌਕੇ ਤੇ ਪੁੱਜੀ ਪੁਲਿਸ ਦੀ ਟੀਮ।
ਮੌਕੇ ਤੇ ਪੁੱਜੀ ਪੁਲਿਸ ਦੀ ਟੀਮ।

ਇਹ ਵੀ ਪੜ੍ਹੋ

Tags :