ਲੰਬੇ ਸਮੇਂ ਤੋਂ ਇਕ ਹੀ ਥਾਣੇ ਵਿੱਚ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਆਈ ਵੱਡੀ ਖ਼ਬਰ 

ਮੁਲਾਜ਼ਮਾਂ ਦੇ ਤਬਾਦਲੇ ਨਾਲ ਉਨ੍ਹਾਂ ਨੂੰ ਨਵੇਂ ਜ਼ਿਲ੍ਹਿਆਂ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ ਅਤੇ ਅਪਰਾਧ ਦੇ ਮਾਮਲਿਆਂ ਵਿੱਚ ਵੀ ਕਮੀ ਆਵੇਗੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੇ ਆਲਾ ਅਫ਼ਸਰਾਂ ਨਾਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਹੈ।

Share:

ਪੰਜਾਬ ਵਿੱਚ ਲੰਬੇ ਸਮੇਂ ਤੋਂ ਇਕ ਹੀ ਥਾਣੇ ਵਿੱਚ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਹੁਣ ਜ਼ਲਦ ਹੀ ਅਜਿਹੇ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਜਾ ਸਕਦਾ ਹੈ। ਮੁਲਾਜ਼ਮਾਂ ਦੇ ਤਬਾਦਲੇ ਨਾਲ ਉਨ੍ਹਾਂ ਨੂੰ ਨਵੇਂ ਜ਼ਿਲ੍ਹਿਆਂ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ ਅਤੇ ਅਪਰਾਧ ਦੇ ਮਾਮਲਿਆਂ ਵਿੱਚ ਵੀ ਕਮੀ ਆਵੇਗੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵਲੋਂ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਦੇ ਆਲਾ ਅਫ਼ਸਰਾਂ ਨਾਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਐਸਐਸਪੀ ਤਬਾਦਲਾ ਹੋਣ ਵੇਲੇ ਆਪਣੇ ਚਹੇਤੇ ਸਟਾਫ਼ ਨੂੰ ਨਾਲ ਨਹੀਂ ਲੈ ਕੇ ਜਾਵੇਗਾ। ਜ਼ਿਆਦਾਤਰ ਮਾਮਲਿਆਂ ਵਿੱਚ ਐਸਐਸਪੀ ਆਪਣੀ ਬਦਲੀ ਹੋਣ ’ਤੇ ਆਪਣੇ ਸਟਾਫ਼ ਨੂੰ ਨਾਲ ਲੈ ਕੇ ਜਾਂਦਾ ਹੈ। ਇਸ ਕਾਰਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖ਼ਦਸ਼ਾ ਹੈ ਅਤੇ ਨਾਲ ਹੀ ਮੁਲਾਜ਼ਮਾਂ ਨੂੰ ਨਵੇਂ ਅਫ਼ਸਰਾਂ ਨਾਲ ਕੰਮ ਕਰਨ ਦਾ ਮੌਕਾ ਨਹੀਂ ਮਿਲਦਾ। 

ਲੋਕਾਂ ਦਾ ਪੁਲਿਸ ਵਿੱਚ ਭਰੋਸਾ ਵਧਾਉਣ ਲਈ ਚੁੱਕਿਆ ਕਦਮ

ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ ਕਿ ਕਈ ਅਧਿਕਾਰੀ ਤਬਾਦਲੇ ਸਮੇਂ ਆਪਣੇ ਸਟਾਫ਼ ਨੂੰ ਵੀ ਨਾਲ ਲੈ ਜਾਂਦੇ ਹਨ। ਇਹ ਫੀਡਬੈਕ ਮਿਲਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ DGP ਗੌਰਵ ਯਾਦਵ ਵੱਲੋਂ ਹਦਾਇਤਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਪੁਲਿਸ ਹੈਡਕੁਆਰਟਰ ਵਿੱਚ ਇਸੇ ਵਿੰਗ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ ਵੀ ਕੀਤੇ ਜਾਣਗੇ। ਅਧਿਕਾਰੀਆਂ ਅਨੁਸਾਰ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਜ਼ਿਲੇ ਦੇ ਥਾਣਿਆਂ ਦੇ ਤਬਾਦਲੇ ਅਤੇ ਲੰਬੇ ਸਮੇਂ ਤੋਂ ਇੱਕੋ ਜ਼ਿਲ੍ਹੇ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਕਿਉਂਕਿ ਕੁਝ ਮਾਮਲਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਦੇ ਮਾਮਲੇ ਵੀ ਸਾਹਮਣੇ ਆਏ ਸਨ। ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਨਾਲ ਜਨਤਕ ਮੀਟਿੰਗਾਂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਤਾਂ ਜੋ ਲੋਕਾਂ ਦਾ ਪੁਲਿਸ ਵਿੱਚ ਭਰੋਸਾ ਵਧੇ। ਨਸ਼ੇ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ।

ਇਹ ਵੀ ਪੜ੍ਹੋ